Share on Facebook Share on Twitter Share on Google+ Share on Pinterest Share on Linkedin ਅਰਵਿੰਦ ਕੇਜਰੀਵਾਲ ਵਿਸ਼ਵਾਸ ਦੇ ਲਾਇਕ ਨਹੀਂ: ਕੇਸੀ ਸਿੰਘ ਬਾਰ ਐਸੋਸੀਏਸ਼ਨ ਵਿੱਚ ਕੀਤੀ ਚੋਣ ਮੀਟਿੰਗ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਦੌਰਾਨ ਸੁਨਹਿਰਾ ਪੰਜਾਬ ਪਾਰਟੀ ਦੇ ਕਨਵੀਨਰ ਰਿਟਾਇਰਡ ਅੰਬੈਸਡਰ ਅਤੇ ਪ੍ਰਸਿੱਧ ਬੁੱਧੀਜੀਵੀ ਕੇਸੀ ਸਿੰਘ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਨੇ ਬਹੁਤ ਨੇੜੇ ਤੋਂ ਦੇਖਿਆ ਹੈ ਅਤੇ ਉਹ ਭਰੋਸਾ ਕਰਨ ਦੇ ਲਾਇਕ ਨਹੀਂ ਹਨ। ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸੱਤਾ ਹਾਸਲ ਕਰਨੀ ਚਾਹੁੰਦੇ ਹਨ। ਉਨ੍ਹਾਂ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਮਾਫੀਆ ਰਾਜ ਬਹੁਤ ਜ਼ਿਆਦਾ ਵਧ ਗਿਆ ਹੈ। ਇਸ ਮੌਕੇ ਰਵਨੀਤ ਬਰਾੜ ਨੇ ਕਿਹਾ ਕਿ ਮੁਹਾਲੀ ਪੰਜਾਬ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਹਲਕਿਆਂ ’ਚੋਂ ਇਕ ਹੈ। ਇੱਥੋਂ ਦੇ ਵੋਟਰ ਸੂਝਵਾਨ ਅਤੇ ਸਿਆਣੇ ਹਨ ਅਤੇ ਰਵਾਇਤੀ ਪਾਰਟੀਆਂ ਦੇ ਨਾਲ-ਨਾਲ ਪਾਰਟੀਆਂ ਬਦਲਣ ਵਾਲੇ ਰਵਾਇਤੀ ਆਗੂਆਂ ਦੀਆਂ ਕੋਝੀਆਂ ਚਾਲਾਂ ਨੂੰ ਵੀ ਬਾਖ਼ੂਬੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਮੋਰਚਾ ਰਵਾਇਤੀ ਪਾਰਟੀਆਂ ਤੋਂ ਹਟ ਕੇ ਚੋਣ ਲੜ ਰਿਹਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁਹਾਲੀ ਵਿੱਚ ਸੰਯੁਕਤ ਸਮਾਜ ਮੋਰਚਾ ਸਭ ਤੋਂ ਘੱਟ ਖਰਚੇ ਵਿੱਚ ਸਭ ਤੋਂ ਧਨਾਢ ਉਮੀਦਵਾਰਾਂ ਖ਼ਿਲਾਫ਼ ਚੋਣ ਲੜ ਰਿਹਾ ਹੈ। ਬਰਾੜ ਨੇ ਕਿਹਾ ਕਿ ਉਨ੍ਹਾਂ ਫੈਸਲਾ ਕੀਤਾ ਹੈ ਕੀ ਲੀਕ ਤੋਂ ਹਟ ਕੇ ਚੋਣਾਂ ਲੜਨ ਅਤੇ ਲੋਕਾਂ ਨੂੰ ਨਿਵੇਕਲਾ ਪ੍ਰਸ਼ਾਸਨ ਦੇਣ ਦੀ ਪਹਿਲੀ ਕੜੀ ਦੇ ਤਹਿਤ ਕੋਈ ਫਾਲਤੂ ਨਾ ਖ਼ਰਚਾ ਨਾ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਨਹੀਂ ਲਾਇਆ ਜਾਵੇਗਾ, ਤਾਂ ਜੋ ਲੋਕਾਂ ਦਾ ਪੈਸਾ ਫਾਲਤੂ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਵੀ ਇਸ ਗੱਲੋਂ ਹੈਰਾਨ ਹਨ ਕਿ ਇਕ ਪਾਸੇ ਬਾਕੀ ਉਮੀਦਵਾਰ ਆਪਣੇ ਖਾਤੇ ਵਿੱਚ ਪੈ ਰਹੇ ਚੋਣ ਖਰਚੇ ਨੂੰ ਲੈ ਕੇ ਹੋ ਹੱਲਾ ਮਚਾਉਂਦੇ ਹਨ ਪ੍ਰੰਤੂ ਸੰਯੁਕਤ ਸਮਾਜ ਮੋਰਚਾ ਕੋਈ ਜ਼ਿਆਦਾ ਖ਼ਰਚ ਨਹੀਂ ਕਰ ਰਿਹਾ। ਲੋਕ ਆਪ ਮੁਹਾਰੇ ਸੰਯੁਕਤ ਸਮਾਜ ਮੋਰਚੇ ਨਾਲ ਜੁੜ ਰਹੇ ਹਨ ਅਤੇ ਸਮਰਥਨ ਦੇ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ