ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਨਿੱਤ ਵਰਤੋਂ ਦਾ ਘਰੇਲੂ ਸਾਮਾਨ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਦਸਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵੱਲੋਂ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਨਿੱਤ ਵਰਤੋਂ ਦਾ ਘਰੇਲੂ ਸਮਾਨ ਫਰਨੀਚਰ, ਅਲਮਾਰੀ ਅਤੇ ਕੰਬਲ ਆਦਿ ਦਾਨ ਵਿੱਚ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਕੌਂਸਲ ਦੇ ਮੈਂਬਰ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਦੌਰਾਨ ਵੀ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ ਅਤੇ ਸੇਵਾ ਦਾ ਇਹ ਆਉਣ ਵਾਲੇ ਸਮੇਂ ਵਿੱਚ ਨਿਰੰਤਰ ਜਾਰੀ ਰਹੇਗਾ।
ਇਸ ਮੌਕੇ ਉੱਘੇ ਸਮਾਜ ਸੇਵਕ ਪ੍ਰਦੀਪ ਸਿੰਘ ਭਾਰਜ, ਕੰਵਰਦੀਪ ਸਿੰਘ ਮਣਕੂ, ਸਰਵਣ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ, ਲਖਬੀਰ ਸਿੰਘ, ਭੁਪਿੰਦਰ ਸਿੰਘ ਮਾਨ, ਮਨਫੂਲ, ਗੁਰਪ੍ਰੀਤ ਸਿੰਘ ਗਾਹਲਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …