Share on Facebook Share on Twitter Share on Google+ Share on Pinterest Share on Linkedin ਮ੍ਰਿਤਕ ਅਧਿਆਪਕਾ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਬੀਐੱਲਓ ਦੀ ਡਿਊਟੀ ਦੌਰਾਨ ਈਟੀਟੀ ਅਧਿਆਪਕ ਰੇਨੂ ਬਾਲਾ ਸਰਕਾਰੀ ਪ੍ਰਾਇਮਰੀ ਸਕੂਲ ਮਸਤਗੜ੍ਹ (ਮੁਹਾਲੀ) ਦੀ ਸੜਕ ਦੁਰਘਟਨਾ ਦੌਰਾਨ ਮੌਤ ਹੋ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਚੁੰਬਰ, ਸੁਖਵਿੰਦਰ ਸਿੰਘ ਸੁੱਖੀ, ਰਵੀ ਕੁਮਾਰ, ਚਰਨਜੀਤ ਸਿੰਘ, ਜਗਦੀਪ ਸਿੰਘ ਨੇ ਦੱਸਿਆ ਕਿ ਰੇਨੂ ਬਾਲਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਸਤਗੜ੍ਹ ਵਿੱਚ ਬੀਐਲਓ ਦੀ ਡਿਊਟੀ ਦੀ ਡਿਊਟੀ ਲੱਗੀ ਹੋਈ ਸੀ ਅਤੇ ਮਤਦਾਨ ਤੋਂ ਇਕ ਦਿਨ ਪਹਿਲਾਂ 19 ਫਰਵਰੀ ਨੂੰ ਰਸਤੇ ਵਿੱਚ ਉਨ੍ਹਾਂ ਦਾ ਭਿਆਨਕ ਐਕਸੀਡੈਂਟ ਹੋ ਗਿਆ। ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਅੱਜ ਉਨ੍ਹਾਂ ਨੇ ਦਮ ਤੋੜ ਦਿੱਤਾ। ਜੀਟੀਯੂ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਚੋਣ ਡਿਊਟੀ ਦੌਰਾਨ ਹੋਈ ਸੜਕ ਦੁਰਘਟਨਾ ਵਿੱਚ ਫੌਤ ਹੋਈ ਰੇਲੂ ਬਾਲਾ ਦੇ ਪੀੜਤ ਪਰਿਵਾਰ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਕਿ ਭਵਿੱਖ ਵਿੱਚ ਬੀਐੱਲਓ ਨੂੰ ਤੁਰੰਤ ਡਾਕ ਦੇਣ ਲਈ ਮਜ਼ਬੂਰ ਨਾ ਕੀਤਾ ਜਾਵੇ ਤਾਂ ਜੋ ਕਰਮਚਾਰੀ ਅਚਾਨਕ ਤਣਾਅ ਦੀ ਸਥਿਤੀ ਵਿੱਚ ਨਾ ਆਉਣ ਅਤੇ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ