ਬਿਊਟੀ ਥੈਰੇਪਿਸਟ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਜਨ ਸਿਖਸ਼ਨ ਸੰਸਥਾਨ ਵੱਲੋਂ ਅੱਜ ਇੱਥੋਂ ਦੇ ਇਤਿਹਾਸਕ ਪਿੰਡ ਚੱਪੜਚਿੜੀ ਖ਼ੁਰਦ ਵਿਖੇ ਚਲਾਈ ਜਾ ਰਹੀ ਸੰਸਥਾ ਵਿੱਚ ਅਸਿਸਟੈਂਟ ਬਿਊਟੀ ਥੈਰੇਪਿਸਟ ਦਾ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਪਿੰਡ ਦੀ ਮਹਿਲਾ ਸਰਪੰਚ ਸ੍ਰੀਮਤੀ ਰਾਜਵੀਰ ਕੌਰ ਨੇ ਰੂਬੀ ਸਿੱਧੂ ਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਬੋਲਦਿਆਂ ਰੂਬੀ ਸਿੱਧੂ ਨੇ ਕਿਹਾ ਕਿ ਅਜੋਕੇ ਸਮੇਂ ਨੌਜਵਾਨਾਂ ਦਾ ਸਕਿੱਲਡ ਹੋਣਾ ਬਹੁਤ ਜ਼ਰੂਰੀ ਹੈ, ਤਾਂ ਹੀ ਦੇਸ਼ ਤਰੱਕੀ ਦੀ ਰਾਹ ਵੱਲ ਤੁਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅੰਦਰ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਬਸ ਉਸ ਨੂੰ ਨਿਖਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਲੜਕੀਆਂ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀਆਂ ਹਨ। ਇਹੀ ਨਹੀਂ ਕਈ ਖੇਤਰਾਂ ਵਿੱਚ ਤਾਂ ਅੌਰਤਾਂ ਨੇ ਪੁਰਸ਼ਾਂ ਨੂੰ ਪਛਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸਾਲ ਸਾਲਾਨਾ ਪ੍ਰੀਖਿਆਵਾਂ ਵਿੱਚ ਵੀ ਕੁੜੀਆਂ ਬਾਜੀ ਮਾਰ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੀਆਂ ਹਨ।

ਇਸ ਮੌਕੇ ਸੈਂਟਰ ਇੰਚਾਰਜ ਸਰਬਜੀਤ ਕੌਰ, ਸਾਬਕਾ ਸਰਪੰਚ ਅਜੈਬ ਸਿੰਘ, ਪੰਚ ਭੁਪਿੰਦਰ ਸਿੰਘ ਅਤੇ ਗੁਰਦੇਵ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…