Share on Facebook Share on Twitter Share on Google+ Share on Pinterest Share on Linkedin ਸਮਾਜਿਕ ਕੁਰੀਤੀਆਂ ਤੇ ਅੌਰਤਾਂ ਵਿਰੁੱਧ ਹੋ ਰਹੇ ਅੱਤਿਆਚਾਰਾਂ ਵਿਰੁੱਧ ਲੜਨ ਦਾ ਪ੍ਰਣ ਸਰਕਾਰੀ ਕੰਨਿਆ ਸਕੂਲ ਸੋਹਾਣਾ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਪੰਜਾਬ ਪੁਲੀਸ ਦੇ ਏਡੀਜੀਪੀ (ਕਮਿਊਨਿਟੀ ਅਫੇਅਰਜ਼) ਅਤੇ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਐਸਪੀ (ਸਿਟੀ)-ਕਮ-ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸੋਹਾਣਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੀ ਇੰਚਾਰਜ ਸਬ ਇੰਸਪੈਕਟਰ ਖੁਸ਼ਪ੍ਰੀਤ ਕੌਰ ਨੇ ਕੀਤੀ। ਇਸ ਦੌਰਾਨ ਡਾਕਟਰਾਂ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਗਾਇਨੀ ਸਬੰਧੀ ਸਮੱਸਿਆਵਾਂ ਅਤੇ ਕੁਪੋਸ਼ਣ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਵਿਦਿਆਰਥਣਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਸਮਾਗਮ ਵਿੱਚ ਹਾਜ਼ਰ ਸਾਰਿਆਂ ਨੇ ਚੰਗਾ ਖਾਣ, ਚੰਗਾ ਸੋਚਣ ਅਤੇ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣ ਸਮੇਤ ਸਮਾਜਿਕ ਕੁਰੀਤੀਆਂ ਅਤੇ ਅੌਰਤਾਂ ਵਿਰੁੱਧ ਹੋ ਰਹੇ ਅੱਤਿਆਚਾਰਾਂ ਵਿਰੁੱਧ ਲੜਨ ਦਾ ਪ੍ਰਣ ਲਿਆ। ਇਸ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਦੇ ਸਾਫ਼ਟਵੇਅਰ ਟਰੇਨਰ ਏਐਸਆਈ ਦਵਿੰਦਰ ਸਿੰਘ ਨੇਗੀ, ਮਹਿਲਾ ਹੌਲਦਾਰ ਰਵਨੀਤ ਕੌਰ, ਸਕੂਲ ਦੀ ਪ੍ਰਿੰਸੀਪਲ ਊਸ਼ਾ ਮਹਾਜਨ ਅਤੇ ਸਟਾਫ਼ ਨੇ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲੀਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਡਾ. ਮੀਨੂ ਗਾਂਧੀ ਜਨਰਲ ਸਕੱਤਰ ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਮੁਹਾਲੀ ਦੀ ਜਨਰਲ ਸਕੱਤਰ ਡਾ. ਮੀਨੂ ਗਾਂਧੀ, ਪ੍ਰੀਤ ਹਸਪਤਾਲ ਦੀ ਅੌਰਤਾਂ ਰੋਗਾਂ ਦੀ ਮਾਹਰ ਡਾ. ਮੀਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਧਰ, ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਇੱਥੋਂ ਦੇ ਐਲਏਐਫ਼ ਸੈਂਟਰ ਸੈਕਟਰ-68 ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਮੀਡੀਆ ਕੋਆਰਡੀਨੇਟਰ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਸੰਸਥਾ ਦੀ ਸਕੱਤਰ ਸ੍ਰੀਮਤੀ ਪਲਵੰਤ ਕੌਰ ਨੇ ਸਮਾਜ ਦੀਆਂ ਚੰਗੀਆਂ ਉਦਾਹਰਨਾਂ ਸਾਂਝੀਆਂ ਕਰਦਿਆਂ ਮਹਿਲਾ ਸ਼ਸ਼ਕਤੀਕਰਨ ਅਤੇ ਸਮਾਨਤਾ ਦੇ ਮਹੱਤਵ ਬਾਰੇ ਦੱਸਿਆ। ਕਈ ਬੁਲਾਰਿਆਂ ਨੇ ਸਮਾਜਿਕ ਪ੍ਰਣਾਲੀ ਵਿੱਚ ਅੌਰਤ ਦੇ ਹੱਕਾਂ ਅਤੇ ਅਧਿਕਾਰਾਂ ਬਾਰੇ ਗੱਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ