ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਡੀ-ਐਡੀਕਸ਼ਨ ਰੀਹੈਬਲੀਟੇਸ਼ਨ ਸੈਂਟਰ ਸੈਕਟਰ-66, ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਵਿਅਕਤੀਆਂ ਨੂੰ ਦੱਸਿਆ ਕਿ ਨਸ਼ੇ ਦੀ ਗ੍ਰਿਫ਼ਤ ਵਿੱਚ ਆਇਆ ਵਿਅਕਤੀ ਦਿਸ਼ਾਹੀਣ ਹੋ ਜਾਂਦਾ ਹੈ ਅਤੇ ਨਸ਼ਾ ਉਸ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਆਪਣੀ ਗ੍ਰਿਫ਼ਤ ਵਿੱਚ ਲੈ ਲੈਂਦਾ ਹੈ।
ਉਨ੍ਹਾਂ ਦੱਸਿਆ ਕਿ ਵਿਅਕਤੀਆਂ ਦੇ ਨਸ਼ਿਆਂ ਦੇ ਜਾਲ ਵਿੱਚ ਫਸਣ ਦੇ ਕਈ ਕਾਰਨ ਹੋ ਸਕਦੇ ਹਨ, ਜਿਨ੍ਹਾਂ ’ਚੋਂ ਬੇਰੁਜ਼ਗਾਰੀ, ਅਨਪੜ੍ਹਤਾ ਅਤੇ ਸਮਾਜਿਕ ਨਾ-ਬਰਾਬਰੀ। ਉਨ੍ਹਾਂ ਕਿਹਾ ਕਿ ਕਈ ਵਾਰ ਵਿਅਕਤੀ ਕਾਬਲ ਹੋਣ ਦੇ ਬਾਵਜੂਦ ਵੀ ਜ਼ਿੰਦਗੀ ਵਿੱਚ ਇੱਛਾ ਅਨੁਸਾਰ ਕਾਮਯਾਬ ਨਾ ਹੋ ਸਕਣ ਕਾਰਨ ਕੋਈ ਨਸ਼ਾ ਕਰਨ ਲੱਗ ਜਾਂਦਾ ਅਤੇ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿੱਚ ਧਸਦਾ ਜਾਂਦਾ ਹੈ। ਅਜਿਹਾ ਨਹੀਂ ਹੈ ਕਿ ਨਸ਼ੇ ਦੀ ਆਦਤ ਨੂੰ ਛੱਡਿਆ ਨਹੀਂ ਜਾ ਸਕਦਾ ਪਰ ਇਸ ਲਈ ਵਿਅਕਤੀ ਨੂੰ ਭਰਪੂਰ ਯਤਨ ਕਰਨੇ ਪੈਂਦੇ ਹਨ ਅਤੇ ਪਰਿਵਾਰ ਅਤੇ ਸਮਾਜ ਦਾ ਸਾਥ ਵਿਅਕਤੀ ਨੂੰ ਨਸ਼ਿਆਂ ਦੀ ਗ੍ਰਿਫ਼ਤ ’ਚੋਂ ਕੱਢਣ ਵਿੱਚ ਸਹਾਈ ਹੋ ਸਕਦਾ ਹੈ।
ਉਨ੍ਹਾਂ ਵੱਲੋਂ ਨਸ਼ਾ ਛਡਾਊ ਕੇਂਦਰ ਵਿੱਚ ਦਾਖ਼ਲ ਵਿਅਕਤੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਨਸ਼ੇ ਛੱਡਣ ਲਈ ਮੈਡੀਕਲ ਸਹਾਇਤਾ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਦਾ ਵੀ ਸਹਿਯੋਗ ਲੈਣ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰਨ ਦੇ ਨਾਲ-ਨਾਲ ਟੋਲ ਫਰੀ ਨੰਬਰ 1968 ’ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਟਰੇਨਿੰਗ ਤੇ ਆਏ ਜੁਡੀਸ਼ਲ ਅਧਿਕਾਰੀ ਸ੍ਰੀਮਤੀ ਜੈਸਿਕਾ ਵਿੱਜ ਅਤੇ ਸ੍ਰੀਮਤੀ ਨੇਹਾ ਜਿੰਦਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…