ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ‘ਆਪ’ ਵਿਧਾਇਕਾ ਨੇ ਸਹਿਯੋਗ ਦੇਣ ਦੀ ਹਾਮੀ ਭਰੀ

ਨਬਜ਼-ਏ-ਪੰਜਾਬ ਬਿਊਰੋ, ਰਾਜਪੁਰਾ, 15 ਮਾਰਚ:
ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਚੁਣੀ ਗਈ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੂੰ ਮੇਜਰ ਸਿੰਘ ਅਤੇ ਅਨੂਪਮ ਸ਼ਰਮਾਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਜ ਸਿੱਖਿਆ ਵਿਭਾਗ, ਪਟਿਆਲਾ ਵੱਲੋਂ ਮਿਲ ਕੇ ਬਹੁਤ-ਬਹੁਤ ਮੁਬਾਰਕਬਾਤ ਦਿੱਤੀ। ਉਨ੍ਹਾਂ ਨਾਲ ਰਾਜਪੁਰਾ ਹਲਕੇ ਵਿੱਚ ਆਉਂਦੇ ਸਕੂਲਾਂ ਦੀ ਬਿਹਤਰੀ ਲਈ ਵਿਚਾਰ-ਚਰਚਾ ਕੀਤੀ ਗਈ, ਜਿਸ ਵਿੱਚ ਵਿਧਾਇਕਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਰਾਜਪੁਰਾ ਹਲਕੇ ਵਿੱਚ ਆਉਂਦੇ ਸਾਰੇ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਪੂਰਾ ਯੋਗਦਾਨ ਰਹੇਗਾ ਅਤੇ ਵੱਧ ਤੋਂ ਵੱਧ ਅਧਿਆਪਕਾਂ ਨੂੰ ਪੜ੍ਹਾਈ ਪੱਖੋਂ ਸਾਥ ਦਿੱਤਾ ਜਾਏਗਾ ਤਾਂ ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਰਕਾਰ ਅਤੇ ਵਿਭਾਗ ਵਿੱਚ ਤਾਲਮੇਲ ਬਿਠਾ ਕੇ ਵਧੀਆ ਕੰਮ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਮ ਏਜੰਡਾ ਹੈ, ਇਸ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿੱਚ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ ਅਤੇ ਅਧਿਆਪਕਾਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਹੱਲ ਉਚੇਚੇ ਤੌਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਆਮ ਆਦਮੀ ਦੀ ਸਰਕਾਰ ਹੈ, ਇਸ ਲਈ ਕੋਈ ਵੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ ‘ਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਰਹੇਗੀ ਕਿ ਆਮ ਲੋਕਾਂ ਵਿੱਚ ਰਹਿ ਕੇ ਆਮ ਹੀ ਬਣ ਕੇ ਰਹਿਣਾ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਹੈ। ਸਿੱਖਿਆ ਵਿਭਾਗ ਪਟਿਆਲਾ ਦੇ ਮੀਡੀਆ ਕੋਆਰਡੀਨੇਟਰ ਮੇਜਰ ਸਿੰਘ ਅਤੇ ਅਨੂਪਮ ਸ਼ਰਮਾ ਨੇ ਵਿਧਾਇਕਾ ਵੱਲੋਂ ਸਕੂਲਾਂ ਦੀ ਬਿਹਤਰੀ ਲਈ ਦਿੱਤੇ ਭਰੋਸੇ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…