Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਪੰਜਾਬ ਦੇ 28ਵੇਂ ਮੁੱਖ ਮੰਤਰੀ ਬਣੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਰਾਜਪਾਲ ਨੇ ਚੁਕਾਈ ਦੀ ਅਹੁਦੇ ਦੀ ਸਹੁੰ ਨਬਜ਼-ਏ-ਪੰਜਾਬ ਬਿਊਰੋ, ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਬੰਧੀ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਵਿਸ਼ਾਲ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਨਾਲ ਆਪਣਾ ਕਾਰਜ ਕਰਨ ਦੀ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਮੰਚ ਸੰਚਾਲਨ ਕੀਤਾ। ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਪ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਨਵੇਂ ਚੁਣੇ ਗਏ ਆਪ ਵਿਧਾਇਕ ਅਤੇ ਭਗਵੰਤ ਮਾਨ ਦੀ ਮਾਂ, ਭੈਣ, ਬੇਟਾ ਅਤੇ ਦਿੱਲੀ ਸਰਕਾਰ ਦੀ ਪੂਰੀ ਕੈਬਨਿਟ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ