Share on Facebook Share on Twitter Share on Google+ Share on Pinterest Share on Linkedin ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਚੁੰਨੀ ਖੁਰਦ ਵਿੱਚ ਲੱਗੇਗਾ ਤਰਕਸ਼ੀਲ ਮੇਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਤਰਕਸ਼ੀਲ ਸੁਸਾਇਟੀ ਇਕਾਈ ਮੁਹਾਲੀ ਦੀ ਮੀਟਿੰਗ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਸਿੰਘ ਮੁਹਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਸਾਲ 23 ਮਾਰਚ ਦੇ ਸ਼ਹੀਦਾਂ (ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ) ਨੂੰ ਸਮਰਪਿਤ ਇਕ ‘ਤਰਕਸ਼ੀਲ ਮੇਲਾ’ ਚੁੰਨੀ ਖੁਰਦ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਰਕਸ਼ੀਲ ਸੁਸਾਇਟੀ ਇਕਾਈ ਮੋਹਾਲੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿਤੀ 26 ਮਾਰਚ 2022 ਦਿਨ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਅਦਾਕਾਰ ਮੰਚ ਮੁਹਾਲੀ ਵੱਲੋਂ ਡਾ. ਸਾਹਿਬ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ ‘‘ਸੰਮਾ ਵਾਲੀ ਡਾਂਗ’’ ਅਤੇ ‘‘ਬੁੱਤ ਜਾਗ ਪਿਆ’’ ਪੇਸ਼ ਕੀਤਾ ਜਾਵੇਗਾ। ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਤਰਕਸ਼ੀਲ ਸੁਸਾਇਟੀ ਦੇ ਸੁਬਾਈ ਆਗੂ ਰਜਿੰਦਰ ਭਦੌੜ ਆਪਣੇ ਤਰਕਸ਼ੀਲ ਅਤੇ ਸਮਾਜ ਸੁਧਾਰਕ ਵਿਚਾਰ ਰੱਖਣਗੇ। ਚੰਡੀਗੜ੍ਹ ਜ਼ੋਨ ਦੇ ਸੱਭਿਆਚਾਰਕ ਵਿਭਾਗ ਦੇ ਮੁਖੀ ਬਲਦੇਵ ਜਲਾਲ ਜਾਦੂ ਦੇ ਟਰਿੱਕ ਪੇਸ਼ ਕਰਨਗੇ ਅਤੇ ਦੱਸਣਗੇ ਕਿ ਜਾਦੂ ਇੱਕ ਹੱਥ ਦੀ ਸਫ਼ਾਈ ਹੈ ਨਾ ਕਿ ਕੋਈ ਗੈਬੀ ਸ਼ਕਤੀ ਹੈ। ਅਵਾਮੀ ਕਲਾ ਕੇਂਦਰ ਦੀ ਟੀਮ ਜੋਗਾ ਸਿੰਘ ਚੰਡੀਗੜ੍ਹ ਦੀ ਅਗਵਾਈ ਵਿੱੱਚ ਇਨਕਲਾਬੀ ਗੀਤ ਪੇਸ਼ ਕਰੇਗੀ। ਤਰਕਸ਼ੀਲ ਸੁਸਾਇਟੀ ਦੇ ਆਗੂਆਂ ਜਰਨੈਲ ਕ੍ਰਾਂਤੀ ਅਤੇ ਜਸਵੰਤ ਮੁਹਾਲੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨਾਟਕਾਂ ਦਾ ਆਨੰਦ ਮਾਣੋ ਅਤੇ ਆਗੂਆਂ ਦੇ ਵਡਮੁੱਲੇ ਵਿਚਾਰ ਸੁਣ ਕੇ ਸਮਾਜ ਵਿੱਚ ਫੈਲੇ ਬੇਲੋੜੇ ਅੰਧਵਿਸ਼ਵਾਸ਼ਾਂ ਤੋਂ ਬਚਣ ਦੀ ਕੋਸ਼ਿਸ਼ ਕਰੋ। ਇਸ ਮੌਕੇ ਡਾ. ਮਜੀਦ, ਸਤਵਿੰਦਰ ਸਿੰਘ ਚੁੰਨੀ, ਗੁਰਤੇਜ ਸਿੰਘ, ਗੋਰਾ ਹੁਸ਼ਿਆਰਪੁਰੀ, ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ