ਕਾਂਗਰਸੀ ਵਰਕਰਾਂ ਨਾਲ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿਆਂਗੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮੁਹਾਲੀ ਦੇ ਲੋਕਾਂ ਲਈ ਮੇਰੇ ਘਰ ਦੇ ਦਰਵਾਜੇ ਹਮੇਸ਼ਾ ਵਾਂਗ 24 ਘੰਟੇ ਖੁੱਲ੍ਹੇ ਹਨ। ਮੈਂ ਪਹਿਲਾਂ ਵਾਂਗ ਹੀ ਹਲਕਾ ਨਿਵਾਸੀਆਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੁੰਦਾ ਰਹਾਂਗਾ। ਪਰ ਹਲਕੇ ਵਿੱਚ ਜੇਕਰ ਕਿਤੇ ਵੀ ਕਿਸੇ ਕਾਂਗਰਸੀ ਵਰਕਰ ਜਾਂ ਆਮ ਲੋਕਾਂ ਨਾਲ ਧੱਕੇਸ਼ਾਹੀ ਹੋਵੇਗੀ ਤਾਂ ਉਸ ਦਾ ਮੂੰਹ ਤੋੜ ਜਵਾਬ ਵੀ ਦਿੱਤਾ ਜਾਵੇਗਾ। ਇਹ ਗੱਲ ਅੱਜ ਧੰਨਵਾਦੀ ਸਮਾਗਮ ਦੌਰਾਨ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖੀ।
ਵੱਡੀ ਗਿਣਤੀ ਵਿੱਚ ਜੁੜੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਹੀ ਵਰਕਰਾਂ ਅਤੇ ਸਮਰੱਥਕਾਂ ਨੇ ਦਿਨ ਰਾਤ ਮਿਹਨਤ ਕੀਤੀ, ਜਿਸ ਦਾ ਮੈਂ ਅਹਿਸਾਨਮੰਦ ਹਾਂ ਅਤੇ ਸਾਰੇ ਹੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਹੌਂਸਲਾ ਅਤੇ ਹਿੰਮਤ ਦਿੰਦਿਆਂ ਆਖਿਆ ਕਿ ਉਹ ਜ਼ਮੀਨੀ ਪੱਧਰ ’ਤੇ ਲੋਕ ਹਿੱਤਾਂ ਪ੍ਰਤੀ ਡਟੇ ਰਹਿਣ। ਉਨ੍ਹਾਂ ਕਿਹਾ ਕਿ ਮੈਂ ਹਰੇਕ ਕਾਂਗਰਸੀ ਵਰਕਰ ਦੀ ਪਿੱਠ ‘ਤੇ ਖੜ੍ਹਾ ਹਾਂ ਅਤੇ ਉਨ੍ਹਾਂ ਦੀ ਢਾਲ ਬਣ ਕੇ ਸਰਕਾਰੀ ਜ਼ਬਰ ਵਿਰੁੱਧ ਰਾਖੀ ਕਰਾਂਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਸੀ ਰਹਿਣ ਦਿੱਤੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੋੜਾਂ ਰੁਪਏ ਵਿਕਾਸ ਕੰਮਾਂ ਲਈ ਗਰਾਂਟਾਂ ਵਜੋਂ ਮੁਹੱਈਆ ਕਰਵਾਏ।
ਮੁਹਾਲੀ ਵਿਖੇ ਮੈਡੀਕਲ ਕਾਲਜ ਬਣਵਾਇਆ, ਲਾਂਡਰਾਂ ਜੰਕਸ਼ਨ ਦਾ ਨਿਰਮਾਣ ਕਰਵਾਇਆ ਅਤੇ ਅੱਧਾ ਦਰਜਨ ਤੋਂ ਵੱਧ ਸਕੂਲ ਅਪਗਰੇਡ ਕਰਵਾਏ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ, ਅਤੇ ਇਹ ਹੁਣ ਆਉਣ ਵਾਲਾ ਸਮਾਂ ਦੱਸੇਗਾ ਕਿ ਆਮ ਆਦਮੀ ਪਾਰਟੀ ਆਪਣੇ ਕਿੰਨੇ ਕੁ ਵਾਅਦੇ ਪੂਰੇ ਕਰਦੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਦੀ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਮੁਹਾਲੀ ਵਿੱਚ ਪਿਛਲੀ ਕਾਂਗਰਸ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਵਾਉਣਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਆਪਣੇ ਹੱਥ ਖੜ੍ਹੇ ਕਰਕੇ ਸ੍ਰੀ ਸਿੱਧੂ ਨੂੰ ਆਪਣਾ ਪੂਰਨ ਸਮਰਥਨ ਜਾਰੀ ਰੱਖਣ ਦਾ ਪ੍ਰਣ ਵੀ ਕੀਤਾ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ, ਵਿਨੀਤ ਮਲਿਕ, ਸੁੱਚਾ ਸਿੰਘ ਕਲੌੜ, ਪਰਮਜੀਤ ਸਿੰਘ ਹੈਪੀ, ਮਾ. ਚਰਨ ਸਿੰਘ, ਕਮਲਪ੍ਰੀਤ ਸਿੰਘ ਬੰਨੀ, ਕੁਲਵਿੰਦਰ ਕੌਰ ਬਾਛਲ, ਪ੍ਰਮੋਦ ਮਿਤਰਾ, ਦਵਿੰਦਰ ਕੌਰ ਵਾਲੀਆ, ਮਨਜੀਤ ਕੌਰ, ਰਵਿੰਦਰ ਸਿੰਘ ਪੰਜਾਬ ਮੋਟਰਜ਼, ਨਰੈਣ ਸਿੰਘ ਸਿੱਧੂ, ਜਗਦੀਸ ਜੱਗਾ, ਸ੍ਰੀਮਤੀ ਸੁਮਨ ਗਰਗ, ਮੀਨਾ ਕੌਂਡਲ (ਸਾਰੇ ਕੌਂਸਲਰ), ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਗੁਰਚਰਨ ਸਿੰਘ ਭੰਵਰਾ, ਡਿੰਪਲ ਸੱਭਰਵਾਲ, ਡਾ. ਉਮਾ ਸ਼ਰਮਾ, ਇੰਦਰਜੀਤ ਸਿੰਘ ਢਿੱਲੋਂ, ਗਗਨਦੀਪ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਧਾਲੀਵਾਲ, ਮਨਜਿੰਦਰ ਸਿੰਘ ਬਿੱਟੂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਮੋਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਨਵਜੋਤ ਸਿੰਘ ਬਾਛਲ, ਗੁਰਧਿਆਨ ਸਿੰਘ ਦੁਰਾਲੀ, ਬਲਾਕ ਸੰਮਤੀ ਖਰੜ ਦੇ ਮੀਤ ਚੇਅਰਮੈਨ ਮਨਜੀਤ
ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਬੜੀ, ਸੁਰਜੀਤ ਸਿੰਘ ਮਾਣਕ ਮਾਜਰਾ, ਪਹਿਲਵਾਨ ਅਮਰਜੀਤ ਸਿੰਘ ਲਖਨੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਪੰਚ, ਸਰਪੰਚ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਅਤੇ ਕੌਂਸਲਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…