ਨੌਜਵਾਨ ਵਰਗ ਨੂੰ ਯੋਗ ਅਗਵਾਈ ਤੇ ਚੰਗੀ ਲੀਡਰਸ਼ਿਪ ਦੀ ਲੋੜ: ਬੱਬੀ ਬਾਦਲ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਸਖ਼ਤ ਲੋੜ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਿਆ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਅਤੇ ਨੌਜਵਾਨਾਂ ਨੇ ਆਪ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁਹਾਲੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਆਪ ਵਲੰਟੀਅਰਾਂ ਅਤੇ ਨੌਜਵਾਨਾਂ ਨੇ ਪੰਜਾਬ ’ਚੋਂ ਨਸ਼ਿਆਂ ਖ਼ਿਲਾਫ਼ ਇਮਾਨਦਾਰੀ ਨਾਲ ਲੜਾਈ ਲੜਨ ਦੀ ਸਹੁੰ ਚੁੱਕੀ ਅਤੇ ਉਨ੍ਹਾਂ ਨੇ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁਲ ਭੇਟ ਕੀਤੇ।
ਇਸ ਮੌਕੇ ਬੱਬੀ ਬਾਦਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਸੋਚ ’ਤੇ ਡਟ ਕੇ ਪਹਿਰਾ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਜੋਕੇ ਸਮੇਂ ਵਿੱਚ ਨੌਜਵਾਨ ਕਾਫ਼ੀ ਜਾਗਰੂਕ ਹਨ ਪ੍ਰੰਤੂ ਹਾਲੇ ਵੀ ਨੌਜਵਾਨ ਵਰਗ ਨੂੰ ਯੋਗ ਅਗਵਾਈ ਅਤੇ ਚੰਗੀ ਲੀਡਰਸ਼ਿਪ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਇਸ ਦਿਸ਼ਾ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ ਲੇਕਿਨ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲ ਕੇ ਸੂਬੇ ਨੂੰ ਤਰੱਕੀ ਦੀ ਮੰਜ਼ਲ ’ਤੇ ਲੈ ਕੇ ਜਾਵੇਗੀ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਵੀ ਕੀਤੀ।
ਇਸ ਮੌਕੇ ਗੱਜਣ ਸਿੰਘ, ਭਲਿੰਦਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਤਰਨਜੀਤ ਸਿੰਘ, ਕਰਤਾਰ ਸਿੰਘ, ਹਰਬੰਸ ਸਿੰਘ, ਸਵਰਨ ਲਤਾ, ਹਰਵਿੰਦਰ ਕੌਰ, ਹਰਪਾਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਤਰਲੋਕ ਸਿੰਘ, ਤਜਿੰਦਰ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ, ਹਨੀ ਰਾਣਾ, ਜਵਾਲਾ ਸਿੰਘ, ਲੋਕੇਸ਼ ਕੁਮਾਰ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਬੀਰਦਵਿੰਦਰ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਕੰਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ, ਗੁਰਸ਼ੇਰ ਸਿੰਘ, ਤਰਸੇਮ ਸਿੰਘ, ਮਾਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਅਤੇ ਹੋਰ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…