ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਪੂਰੇ ਦੇਸ਼ ਵਿੱਚ ਬਦਲਾਅ ਦੀ ਲਹਿਰ ਚੱਲੀ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਹਲਕੇ ਵਿੱਚ ਲੋਕਾਂ ਦਾ ਧੰਨਵਾਦ ਕਰਨ ਦੀ ਮੁਹਿੰਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦਾ ਧੰਨਵਾਦ ਕਰਨ ਲਈ ਮੁਹਾਲੀ ਹਲਕੇ ਵਿੱਚ ਵਿੱਢੀ ਮੁਹਿੰਮ ਦੇ ਤਹਿਤ ਅੱਜ ਪਿੰਡ ਜੁਝਾਰ ਨਗਰ ਅਤੇ ਬੜਮਾਜਰਾ ਦਾ ਦੌਰਾ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਪੂਰੇ ਦੇਸ਼ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ। ਜਿਸ ਦੀ ਸ਼ੁਰੂਆਤ ਪੰਜਾਬ ਤੋਂ ਹੋ ਚੁੱਕੀ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਨੇ ਸੂਬੇ ਦੀ ਤਰੱਕੀ ਅਤੇ ਵਿਕਾਸ ਨੂੰ ਤਰਜ਼ੀਹ ਨਹੀਂ ਦਿੱਤੀ ਅਤੇ ਹੁਕਮਰਾਨ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਅਤੇ ਕੁਰਸੀ ਲਈ ਲੜਾਈ ਲੜਦੇ ਰਹੇ ਪ੍ਰੰਤੂ ਹੁਣ ਆਪ ਦੀ ਸਰਕਾਰ ਨੇ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਤੋਰਿਆ ਹੈ ਅਤੇ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇ।
ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਪਿੰਡ ਜੁਝਾਰ ਨਗਰ ਵਿਖੇ ਸਾਧੂ ਸਿੰਘ, ਸੁਰਮੁੱਖ ਸਿੰਘ, ਪੰਕਜ ਗੁਪਤਾ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਜਸਵੰਤ ਗਿਆਨੀ, ਰਾਜੇਸ਼ ਰਾਣਾ, ਰਾਜੂ ਸਰਪੰਚ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਪਾਲ ਸਿੰਘ ਅਤੇ ਗੁਰਨਾਮ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…