Share on Facebook Share on Twitter Share on Google+ Share on Pinterest Share on Linkedin ਆਪ ਵਿਧਾਇਕ ਨੇ ਬਲੌਂਗੀ ਵਿੱਚ ਸ਼ੁਰੂ ਕਰਵਾਇਆ ਟਿਊਬਵੈੱਲ ਲਗਾਉਣ ਦਾ ਕੰਮ ਨੀਂਹ ਪੱਥਰ ਰੱਖ ਕੇ ਦਿਖਾਵਾ ਨਹੀਂ, ਕੰਮ ਕਰਕੇ ਦਿਖਾਵਾਂਗੇ: ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਪੰਜਾਬ ਦੀ ਆਪ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਆਪ ਵਿਧਾਇਕ ਕੁਲਵੰਤ ਸਿੰਘ ਨੇ ਐਤਵਾਰ ਨੂੰ ਬਲੌਂਗੀ ਵਿੱਚ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਉੱਤੇ 30 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ‘ਤੇ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਬਲੌਂਗੀ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਪੰਜ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ। ਉਨ੍ਹਾਂ ਕਿਹਾ ਸਰਕਾਰ ਵੱਲੋਂ ਦਿਖਾਵੇ ਲਈ ਕਿਸੇ ਤਰ੍ਹਾਂ ਦਾ ਵਾਧੂ ਖਰਚ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖ਼ਰਚਿਆਂ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਬਾਕੀ ਸੂਬੇ ਜਿਵੇਂ ਚੰਡੀਗੜ੍ਹ, ਹਰਿਆਣਾ, ਗੁਜਰਾਤ, ਹਿਮਾਚਲ ਆਦਿ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਲੋਕਾਂ ਦੀ ਸੇਵਾ ਕਰੇਗੀ। ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ