Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਮੁਹਾਲੀ ਪੁਲੀਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਮਿਲੀ ਜਦੋਂ ਬਿਸ਼ਨੋਈ ਗੈਂਗਸਟਰ ਗਰੋਹ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਸਮੇਤ ਸਫਾਰੀ ਗੱਡੀ ਵੀ ਬਰਾਮਦ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਦੇਰ ਸ਼ਾਮ ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਗੈਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚੱਲਦਿਆਂ ਕੈਨੇਡਾ ਬੈਠੇ ਵਿਦੇਸੀ ਹੈਂਡਲਰ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੁਰੱਪ ਦੇ ਦੋ ਸਰਗਰਮ ਗੈਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਵਿੱਚ ਬਿਸ਼ਨੋਈ ਗਰੁੱਪ ਨੂੰ ਚਲਾ ਰਹੇ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਤਲਵੰਡੀ ਸਾਬੋ ਅਤੇ ਉਸਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਵਾਸੀ ਦਾਣਾ ਮੰਡੀ ਭੀਖੀ (ਮਾਨਸਾ) ਨੂੰ ਲੰਘੀ ਰਾਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਕਬਜ਼ੇ ’ਚੋਂ ਦੋ ਪਿਸਤੌਲ ਸਮੇਤ ਐਮੂਨੀਸ਼ਨ ਅਤੇ ਇਕ ਚਿੱਟੇ ਰੰਗ ਦੀ ਸਫਾਰੀ ਗੱਡੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਨੂੰ ਟੈਕਨੀਕਲ ਅਤੇ ਮੈਨੂਅਲ ਇਨਪੱੁਟ ਮਿਲੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਜੇਲ੍ਹ ਵਿੱਚ ਬੈਠਾ ਸਾਥੀ ਮਨਪ੍ਰੀਤ ਸਿੰਘ ਮੰਨਾ ਪੰਜਾਬ ਵਿੱਚ ਆਪਣਾ ਗੈਂਗ ਚਲਾ ਰਿਹਾ ਹੈ। ਉਸ ਦੇ ਸਾਥੀ ਟਰਾਈਸਿਟੀ ਵਿੱਚ ਟਿਕਾਣੇ ਬਣਾਉਣ ਲੱਗੇ ਹੋਏ ਹਨ। ਪੁਲੀਸ ਨੇ ਥਾਣਾ ਸਦਰ ਕੁਰਾਲੀ ਵਿੱਚ ਅਸਲਾ ਐਕਟ ਤਹਿਤ ਦਰਜ ਮਾਮਲੇ ਲੋੜੀਂਦੇ ਗੈਂਗਸਟਰ ਮਨਪ੍ਰੀਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਪੁਲੀਸ ਨੂੰ ਉਸਦੇ ਗੁਰੱਪ ਦੀਆਂ ਅਪਰਾਧਿਕ ਯੋਜਨਾਵਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਉਸ ਨੂੰ ਅਤੇ ਉਸਦੇ ਸਾਥੀਆਂ ਨੂੰ ਗੁਰੂਗਰਾਮ ਦੇ ਨੇੜਿਓਂ 3 ਪਿਸਤੌਲ ਦਿਵਾਏ ਸਨ, ਜਿਨ੍ਹਾਂ ਵਿੱਚ ਇੱਕ 30 ਬੋਰ, ਇੱਕ 32 ਬੋਰ ਅਤੇ ਇੱਕ 315 ਬੋਰ ਦਾ ਸੀ। ਐਸਐਸਪੀ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਇਨਪੁਟਸ ਅਤੇ ਮਨਪ੍ਰੀਤ ਸਿੰਘ ਵੱਲੋਂ ਦਿੱਤੀ ਸੂਚਨਾਵਾਂ ਦੇ ਅਧਾਰ ’ਤੇ ਬਰੀਕੀ ਨਾਲ ਜਾਂਚ ਨੂੰ ਅੱਗੇ ਤੋਰਦਿਆਂ ਇਸ ਗਰੋਹ ਵਿਰੁੱਧ ਥਾਣਾ ਖਰੜ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਜਲਵਾਯੂ ਟਾਵਰ ਨੇੜੇ ਨਾਕਾਬੰਦੀ ਦੌਰਾਨ ਬਿਸ਼ਨੋਈ ਗਰੁੱਪ ਦੇ ਮਨਪ੍ਰੀਤ ਸਿੰਘ ਮੰਨਾ ਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਨੂੰ ਚਿੱਟੇ ਰੰਗ ਦੀ ਟਾਟਾ ਸਫਾਰੀ ਗੱਡੀ ’ਚੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 7.62 ਐਮਐਮ (32 ਬੋਰ) ਸਮੇਤ 6 ਕਾਰਤੂਸ ਅਤੇ 315 ਬੋਰ ਦੇ ਪਿਸਤੌਲ ਸਮੇਤ 2 ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਪਹਿਲਾਂ 28 ਨਵੰਬਰ 2014 ਨੂੰ ਭੀਖੀ ਥਾਣਾ ਵਿੱਚ ਦਰਜ ਕਤਲ ਦੇ ਮਾਮਲੇ ਵਿੱਚ 2020 ਤੱਕ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਹੈ। ਇਸ ਦੌਰਾਨ ਉਸਨੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਰਾਬਤਾ ਕਾਇਮ ਕਰ ਲਿਆ ਹੈ। ਪੁਲੀਸ ਨੂੰ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ