ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਚੱਲਿਆ। ਇਸ ਮੌਕੇ ਬੀਬੀ ਬੇਅੰਤ ਕੌਰ ਖਾਲਸਾ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਪੰਥਕ ਢਾਡੀ ਜਥਿਆਂ ਸਮੇਤ ਭਾਈ ਸਰਬਜੀਤ ਸਿੰਘ ਲੁਧਿਆਣਾ ਨੇ ਗੁਰੂ ਸਪੁੱਤਰੀ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਬੀਬੀ ਸੰਦੀਪ ਕੌਰ ਖਾਲਸਾ ਦਾ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਗੁਰਲਾਲ ਸਿੰਘ ਦਮਦਮੀ ਟਕਸਾਲ, ਬੀਬੀ ਕੰਵਲਜੀਤ ਕੌਰ, ਭਾਈ ਗੁਰਦੀਪ ਸਿੰਘ ਖੰਨਾ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਨਿਸ਼ਾਨ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…