ਮਹਿੰਗਾਈ ਕਾਰਨ ਦੁੱਧ ਦਾ ਧੰਦਾ ਠੱਪ ਹੋਣ ਕੰਢੇ ਪੁੱਜਾ: ਮਿਲਕਮੈਨ ਯੂਨੀਅਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੀ ਮੀਟਿੰਗ ਵਿੱਚ ਮਹਿੰਗਾਈ ਦੇ ਮੁੱਦੇ ’ਤੇ ਗੰਭੀਰ ਚਰਚਾ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਪਿਛਲੇ ਤਿੰਨ ਚਾਰ ਸਾਲਾਂ ਦੌਰਾਨ ਦੁਧਾਰੂ ਪਸ਼ੂਆਂ ਦੀ ਖੁਰਾਕ, ਖਲ, ਫੀਡ, ਗੋਭੀ, ਸਰ੍ਹੋਂ, ਤੂੜੀ ਦੇ ਭਾਅ ਦੁੱਗਣੇ ਹੋਣ ਦੁੱਧ ਦਾ ਧੰਦਾ ਠੱਪ ਹੋਣ ਕੰਢੇ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੁੱਧ ਦੇ ਭਾਅ ਵਿੱਚ ਤੁੱਛ ਜਿਹਾ ਵਾਧਾ ਕਰਕੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੁੱਧ ਦੇ ਸਹਾਇਕ ਧੰਦੇ ਨੂੰ ਬਚਾਉਣ ਲਈ ਧਿਆਨ ਨਾ ਦਿੱਤਾ ਤਾਂ ਇਹ ਕਾਰੋਬਾਰ ਬੰਦ ਹੋ ਜਾਵੇਗਾ। ਜਿਸ ਕਾਰਨ ਇਸ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਰੋਟੀ ਰੋਜ਼ੀ ਲਈ ਲਾਲੇ ਪੈ ਜਾਣ ਦਾ ਖ਼ਦਸ਼ਾ ਹੈ।
ਇਸ ਮੌਕੇ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਗਿਆਨ ਸਿੰਘ ਧੜਾਕ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ, ਦਲਜੀਤ ਸਿੰਘ ਮਨਾਣਾ, ਜਗਤਾਰ ਸਿੰਘ, ਜਸਬੀਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ ਸਿਆਊ, ਸ਼ਿਆਮ ਜੈਅੰਤੀ, ਮਨਜੀਤ ਸਿੰਘ, ਅਵਤਾਰ ਸਿੰਘ, ਹਰਦੀਪ ਮਟੌਰ, ਸੁਭਾਸ਼ ਗੋਚਰ, ਗੋਲਡੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…