ਡਾ. ਅੰਬੇਡਕਰ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਵੱਲੋਂ 8ਵੀਂ ਐਲੂਮਨੀ ਮੀਟ ਦਾ ਆਯੋਜਨ

ਬੁਲਾਰਿਆਂ ਵੱਲੋਂ ਡਾ. ਬੀਆਰ ਅੰਬੇਡਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਵੱਲੋਂ ਅੱਜ ਇੱਥੋਂ ਦੇ ਫੇਜ਼-3ਬੀ2 ਸਥਿਤ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਵਿਖੇ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ 8ਵੀਂ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਅੰਬੇਡਕਰ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ ਅਤੇ ਸ਼ਰਧਾ ਦੇ ਫੁਲ ਭੇਟ ਕੀਤੇ।
ਚਮਕੌਰ ਸਾਹਿਬ ਦੇ ਐਸਡੀਐਮ ਪਰਮਜੀਤ ਸਿੰਘ, ਇੰਸਟੀਚਿਊਟ ਦੇ ਇੰਸਟਰਕਟਰ ਰਾਕੇਸ਼ ਅਰੋੜਾ ਅਤੇ ਸਵਰਨ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਲਖਵੀਰ ਕੌਰ ਸਮੇਤ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਸ ਮਹਾਨ ਸ਼ਖ਼ਸੀਅਤ ਦੇ ਦਰਸਾਏ ਮਾਰਗ ਅਤੇ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ‘ਪੇ ਬੈਕ ਟੂ ਸੁਸਾਇਟੀ’ ਵਿਸ਼ੇ ’ਤੇ ਸੈਮੀਨਾਰ ਦੌਰਾਨ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਨੇ ਸਿੱਖਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਸਾਲ 2013 ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਮੰਚ ਸੰਚਾਲਨ ਜਸਬੀਰ ਸਿੰਘ ਨੇ ਕੀਤਾ।
ਇਸ ਮੌਕੇ ਸਰਬਜੀਤ ਸਿੰਘ, ਸਤਵਿੰਦਰ ਸਿੰਘ, ਗੁਲਜ਼ਾਰ ਸਿੰਘ, ਮਾਸਟਰ ਜਸਬੀਰ ਸਿੰਘ, ਤਸਵੀਰ ਲਾਲ, ਨਸੀਬ ਸਿੰਘ, ਅਮਰ ਨਾਥ, ਪਰਮਜੀਤ ਕੁਮਾਰ, ਕੁਲਵੰਤ ਸਿੰਘ, ਰੇਸ਼ਮ ਸਿੰਘ, ਦੌਲਤ ਰਾਮ, ਮਨਜੀਤ ਸਿੰਘ, ਜਤਿੰਦਰ ਸਿੰਘ, ਪਲਜਿੰਦਰ ਸਿੰਘ, ਕੁਲਦੀਪ ਸਿੰਘ ਮਸਤਾਨਾ, ਸੁਖਵਿੰਦਰ ਸਿੰਘ, ਬਿਕਰਮ ਸਿੰਘ, ਹਰਵਿੰਦਰ ਸਿੰਘ ਰੋਮੀ, ਸ੍ਰੀਮਤੀ ਕਸ਼ਮੀਰ ਕੌਰ, ਸੱਤਿਆ ਦੇਵੀ, ਤਰਸੇਮ ਕੌਰ, ਦਵਿੰਦਰ ਕੁਮਾਰ, ਦਲਜੀਤ ਰਾਮ, ਭੁਪਿੰਦਰ ਸਿੰਘ, ਮਲਕੀਮ ਰਾਮ, ਸੁਰਿੰਦਰ ਮੀਲੂ, ਜਸਵੀਰ ਸਿੰਘ, ਜਤਿੰਦਰ ਸਿੰਘ, ਗੁਰਜੰਟ ਸਿੰਘ, ਜਗਸੀਰ ਸਿੰਘ, ਹਰਜੋਤ ਸਿੰਘ ਅਤੇ ਅਮਰਜੀਤ ਸਿੰਘ ਸਮੇਤ ਹੋਰਨਾਂ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…