Share on Facebook Share on Twitter Share on Google+ Share on Pinterest Share on Linkedin ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਟਿਆਲਾ, 30 ਅਪਰੈਲ: ਪਟਿਆਲਾ ਵਿੱਚ ਬੀਤੇ ਕੱਲ੍ਹ ‘ਖਾਲਿਸਤਾਨ’ ਦੇ ਮੁੱਦੇ ਨੂੰ ਲੈ ਕੇ ਕੁੱਝ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਦੇ ਧੜਿਆਂ ਵਿੱਚ ਹੋਏ ਜ਼ਬਰਦਸਤ ਟਕਰਾਅ ਕਾਰਨ ਬਣੇ ਹਾਲਾਤਾਂ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਸੂਤਰ ਦੱਸਦੇ ਹਨ ਕਿ ਭਗਵੰਤ ਮਾਨ ਪੰਜਾਬ ਦੇ ਡੀਜੀਪੀ ਤੋਂ ਸਖ਼ਤ ਖ਼ਫ਼ਾ ਹਨ। ਪੰਜਾਬ ਦੀ ਇੰਟੈਲੀਜੈਂਸੀ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ) ਰਾਕੇਸ਼ ਅਗਰਵਾਲ, ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਨਾਨਕ ਸਿੰਘ ਅਤੇ ਐਸਪੀ (ਸਿਟੀ) ਹਰਪਾਲ ਸਿੰਘ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਅਤੇ ਵਜ਼ੀਰ ਸਿੰਘ ਨੂੰ ਐਸਪੀ (ਸਿਟੀ) ਨਿਯੁਕਤ ਕੀਤਾ ਗਿਆ ਹੈ। ਉਧਰ, ਸਿਆਸੀ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨ ਲਈ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ