ਜ਼ਿਲ੍ਹਾ ਮੁਹਾਲੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪੂਰਾ ਕੀਤਾ ਜਾਵੇਗਾ: ਅਮਿਤ ਤਲਵਾੜ

ਡੀਸੀ ਅਮਿਤ ਤਲਵਾੜ ਨੇ ਲਿਆ ਝੋਨੇ ਦੀ ਸਿੱਧੀ ਬਿਜਾਈ ਲਈ ਉਪਲਬਧ ਮਸ਼ੀਨਰੀ ਦਾ ਜਾਇਜ਼ਾ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਹਰ ਪੱਖੋਂ ਤਕਨੀਕੀ ਜਾਣਕਾਰੀ ਤੇ ਸਹਿਯੋਗ ਦਿੱਤਾ ਜਾਵੇਗਾ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਖੇਤੀਬਾੜੀ ਅਧਿਕਾਰੀਆਂ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਤੋ ਜਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਉਪਲਬੱਧ ਮਸ਼ੀਨਰੀ ਦਾ ਜਾਇਜਾ ਲਿਆ।
ਡਿਪਟੀ ਕਮਿਸ਼ਨਰ ਵੱਲੋਂ ਕੀਤੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਰਾਜੇਸ਼ ਕੁਮਾਰ ਰਹੇਜਾ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕੇ ਜਿਲ੍ਹੇ ਵਿੱਚ ਇਕ ਲੱਕੀ ਸੀਡ ਡਰਿੱਲ, 21 ਸਿੱਧੀ ਬਿਜਾਈ ਵਾਲੀ ਮਸ਼ੀਨਾਂ ਉਪਲਬੱਧ ਹਨ ਪ੍ਰੰਤੂ ਹਰੇਕ ਸੋਸਾਇਟੀ ਵਿੱਚ ਲਗਭੱਗ ਜੀਰੋ ਟਿੱਲ ਡਰਿੱਲ ਮਸ਼ੀਨ ਉਪਲਬੱਧ ਹੈ ਜਿਸ ਦੀ ਥੋੜੀ ਜਿਹੀ ਤਬਦੀਲੀ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਵਰਤਿਆ ਜਾ ਸਕਦਾ ਹੈ। ਇਸ ਸਬੰਧੀ ਡਿਪਟੀ ਰਜਿਸਟ੍ਰਾਰ ਕੋਆਪ੍ਰੈਟਿਵ ਸੋਸਾਇਟੀ ਨੇ ਦੱਸਿਆ ਕਿ ਉਹਨਾਂ ਕੋਲ ਸੋਸਾਇਟੀਆਂ ਵਿੱਚ ਕਾਫੀ ਮਸ਼ੀਨਾਂ ਦੀ ਸੋਧ ਕਰਵਾਈ ਹੋਈ ਹੈ ਅਤੇ ਬਾਕੀ ਰਹਿੰਦੀ ਮਸ਼ੀਨਾਂ ਦੀ ਸੋਧ ਜਲਦੀ ਕਰਵਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕੇ ਪਿੰਡਵਾਰ ਅਸਲ ਮਸ਼ੀਨਾਂ ਦੀ ਗਿਣਤੀ ਕਰਕੇ ਜਲਦ ਹੀ ਰੋਡ ਮੈਪ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡ ਪੱਧਰੀ ਕੈਂਪਾਂ ਵਿੱਚ ਪ੍ਰੈਰਿਤ ਕਰਦੇ ਹੋਏ ਮਸ਼ੀਨਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਪੱਖੋਂ ਮੁਕੰਮਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ ਕਾਮਯਾਬੀ ਪ੍ਰਾਪਤ ਕਰ ਸਕਣ। ਡੀਡੀਪੀਓ ਵੱਲੋਂ ਭਰੋਸਾ ਦੁਆਇਆ ਕਿ ਉਹਨਾਂ ਕੋਲ ਉਪਲਬੱਧ ਸ਼ਾਮਲਾਟ ਜ਼ਮੀਨ ਜਿੱਥੇ ਝੋਨਾ ਹੁੰਦਾ ਹੈ ਉਸ ਵਿੱਚ ਝੋਨੇ ਦੀ ਸਿੱਧੀ ਬਿਜਾਈ ਖੇਤੀਬਾੜੀ ਮਹਿਕਮੇ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆ ਰਾਂਹੀ ਕਿਸਾਨਾਂ ਤੱਕ ਝੋਨੇ ਦੀ ਸਿੱਧੀ ਬਿਜਾਈ ਦੇ ਸੰਦੇਸ਼ ਦੇਣ ਲਈ ਇੱਕ ਲੱਖ ਇਸ਼ਤਿਆਰ ਛਾਪੇ ਜਾਣ ਅਤੇ ਇਸੇ ਤਰਾਂ ਇੱਕ ਲੱਖ ਇਸ਼ਤਿਆਰ ਪੰਚਾਇਤਾਂ ਨੂੰ ਵੰਡਣ ਲਈ ਡੀਡੀਪੀਓ ਦੇ ਹਵਾਲੇ ਕੀਤੇ ਜਾਣ।

ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਗਰਾਮ ਪਿੰਡਾਂ ਦੇ ਗੁਰੂਦਵਾਰਾ ਸਾਹਿਬਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਸੰਦੇਸ਼ ਜਾਰੀ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਵੱਲੋਂ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਵਰਗੇ ਸ਼ਲਾਘਾਯੋਗ ਉਪਰਾਲੇ ਨੂੰ ਕਾਮਯਾਮ ਬਣਾਉਣ ਲਈ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇ, ਅਜਿਹਾ ਕਰਨ ਨਾਲ ਕਿਸਾਨ ਸਮਾਜ ਵੱਲੋਂ ਆਉਂਦਿਆਂ ਪੀੜੀਆਂ ਲਈ ਵੱਡਮੁੱਲਾ ਪਾਣੀ ਬਚਾਇਆ ਜਾ ਸਕੇਗਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…