Share on Facebook Share on Twitter Share on Google+ Share on Pinterest Share on Linkedin ਸਰਹਿੰਦ ਫਤਿਹ ਦਿਵਸ ਤੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਧਵਾਰ ਨੂੰ ਦਸਵੀਂ ਦਾ ਦਿਹਾੜਾ ਅਤੇ ਸਰਹਿੰਦ ਫਤਿਹ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਸੁਖਵਿੰਦਰ ਸਿੰਘ ਚੰਗਿਆੜਾ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦਾ ਬਦਲਾ ਲੈਣ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਨ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਮੀਰੀ ਪੀਰੀ ਖਾਲਸਾ ਜਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਪ੍ਰਵੀਨ ਸਿੰਘ ਪ੍ਰੀਤ, ਭਾਈ ਲਵਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਗੰਨੇ ਦੇ ਰਸ ਦੀ ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ