ਆਪ ਸਰਕਾਰ ਕਰੇਗੀ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਾਰਥਕ ਹੱਲ: ਕੁਲਵੰਤ ਸਿੰਘ

ਮੁਹਾਲੀ ਸਮਾਲ ਇੰਡਸਟਰੀ ਵੈਲਫੇਅਰ ਸੁਸਾਇਟੀ ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰੇਗੀ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਾਰਥਕ ਹੱਲ ਕਰੇਗੀ ਅਤੇ ਛੋਟੇ ਉਦਯੋਗਪਤੀਆਂ ਨੂੰ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁਹਾਲੀ ਸਮਾਲ ਇੰਡਸਟਰੀ ਵੈਲਫੇਅਰ ਸੁਸਾਇਟੀ (ਰਜਿ) ਮੁਹਾਲੀ ਦੇ ਪ੍ਰਧਾਨ ਸੀਪੀ ਸਿੰਘ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਆਏ ਛੋਟੇ ਉਦਯੋਗਪਤੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਗੱਲ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ ਬਤੌਰ ਮੇਅਰ ਆਪਣੇ ਕਾਰਜਕਾਲ ਵਿੱਚ ਉਦਯੋਗਪਤੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਹਨ ਅਤੇ ਉਹ ਆਉਣ ਵਾਲੇ ਸਮੇੱ ਵਿੱਚ ਇਨ੍ਹਾਂ ਸਭਨਾਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਖੁਦ ਜਾ ਕੇ ਪ੍ਰਤੀਕਿਰਿਆ ਲਈ ਹੋਵੇ ਅਤੇ ਸੁਝਾਅ ਮੰਗੇ ਹੋਣ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੀਪੀ ਸਿੰਘ ਵੱਲੋਂ ਛੋਟੇ ਉਦਯੋਗਾਂ ਅਤੇ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਬਾਰੇ ਦੱਸਿਆ ਅਤੇ ਛੋਟੇ ਉਦਯੋਗਪਤੀਆਂ ਨੂੰ ਆਪਣੇ ਧੰਦੇ ਦਾ ਵਿਸਥਾਰ ਕਰਨ ਅਤੇ ਆਪਣੇ ਵਪਾਰ ਦੀ ਲਗਾਤਾਰਤਾ ਬਹਾਲ ਰੱਖਣ ਲਈ ਰਿਆਇਤਾਂ ਦੇਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਮੁਹਾਲੀ ਵਿਚਲੇ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਮੌਜੂਦਾ ਸਰਕਾਰ ਵੱਲੋਂ ਵਿਸ਼ੇਸ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਵਪਾਰੀ ਵਰਗ ਆਪਣੇ ਧੰਦਿਆਂ ਨੂੰ ਲਗਾਤਾਰ ਜਾਰੀ ਰੱਖ ਸਕੇ ਅਤੇ ਮਜ਼ਦੂਰਾਂ ਦੀ ਤਨਖ੍ਹਾ ਵੀ ਸਮੇੱ ਸਿਰ ਦੇਣ ਦੇ ਸਮਰੱਥ ਹੋ ਸਕੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਚਲਦਿਆਂ ਜਿੱਥੇ ਕੱਚੇ ਮਾਲ ਦੀ ਕੀਮਤ ਲਗਾਤਾਰ ਵਧ ਰਹੀ ਹੈ, ਉੱਥੇ 2 ਵਰ੍ਹਿਆਂ ਦੇ ਕਰੀਬ ਦਾ ਸਮਾਂ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦੇ ਕਾਲ ਵਿੱਚ ਲੰਘਦਿਆਂ ਉਦਯੋਗਪਤੀ ਖ਼ਾਸ ਕਰਕੇ ਛੋਟੇ ਉਦਯੋਗਾਂ ਨੂੰ ਬਹੁਤ ਜਿਆਦਾ ਨੁਕਸਾਨ ਹੋਇਆ ਹੈ ਅਤੇ ਛੋਟੇ ਉਦਯੋਗਪਤੀ ਆਰਥਿਕ ਮੰਦਹਾਲੀ ਦੀ ਦੋਹਰੀ ਮਾਰ ਝੱਲ ਰਹੇ ਹਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਹਰਜੀਤ ਸਿੰਘ, ਪ੍ਰੈਸ ਸਕੱਤਰ ਸੋਨੂ ਧੀਮਾਨ, ਜਾਇੰਟ ਸਕੱਤਰ ਸਹਿਦੇਵ ਸਿੰਘ, ਸਲਾਹਕਾਰ ਭੁਪਿੰਦਰ ਸਿੰਘ ਕਾਰਜਕਾਰੀ ਮੈਂਬਰ ਭੁਪਿੰਦਰ ਸਿੰਘ, ਪਵਨ ਗੁਲਾਟੀ, ਵਿਨੋਦ ਕੁਮਾਰ, ਅਤੇ ਮਗਨ ਲਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…