ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਮਨਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂਘਰ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਈ ਗੁਰਸੇਵਕ ਸਿੰਘ ਚਮਕਾਰਾ ਦੇ ਪੰਥਕ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 40 ਸਾਲ ਗੁਰਦੁਆਰਾ ਸਾਹਿਬ ਦੇ ਮੁੱਖ ਗੰ੍ਰਥੀ ਵਜੋਂ ਕੀਤੀ ਅਣਥੱਕ ਸੇਵਾ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਵਤਾਰ ਸਿੰਘ ਆਲਮ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਹਿਰਦੇਜੀਤ ਸਿੰਘ, ਬੀਬੀ ਹਰਜਿੰਦਰ ਕੌਰ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਭਾਈ ਜੋਗਿੰਦਰ ਸਿੰਘ ਜੋਗੀ, ਹਰਜੱਸ ਕੀਰਤਨੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਪ੍ਰਤਾਪ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਸੰਤ ਮਹਾਂਪੁਰਖਾਂ, ਧਾਰਮਿਕ ਆਗੂਆਂ, ਇਲਾਕੇ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…