Share on Facebook Share on Twitter Share on Google+ Share on Pinterest Share on Linkedin ਏਡੀਸੀ ਸ੍ਰੀਮਤੀ ਬਰਾੜ ਨੇ ਸੀ-ਡੈਕ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਕਰੋਨਾ ਮ੍ਰਿਤਕਾਂ ਦੇ ਪਰਿਵਾਰ 50 ਹਜ਼ਾਰ ਐਕਸਗ੍ਰੇਸ਼ੀਆ ਗ੍ਰਾਂਟ ਲਈ ਐਸਡੀਐਮ ਕੋਲ ਅਪਲਾਈ ਕਰਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ: ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ-ਕਮ-ਚੇਅਰਮੈਨ ਸੀ-ਡੈਕ ਕਮੇਟੀ ਵੱਲੋਂ ਅੱਜ ਸੀ-ਡੈਕ ਕਮੇਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਵਿੱਚ ਕੋਵਿਡ ਮਹਾਮਾਰੀ ਦੌਰਾਨ ਕਰੋਨਾਂ ਨਾਲ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਵਜੋਂ ਦੇਣ ਸਬੰਧੀ ਵਿਸ਼ੇ ’ਤੇ ਵਿਚਾਰ ਚਰਚਾ ਕੀਤੀ। ਸ੍ਰੀਮਤੀ ਬਰਾੜ ਨੇ ਸੀ-ਡੈਕ ਕਮੇਟੀ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਨਯੋਗ ਸਪਰੀਮ ਕੋਰਟ ਦੀ ਰੁਲਿੰਗ ਅਨੁਸਾਰ ਕੋਵਿਡ ਮਹਾਮਾਰੀ ਦੇ ਦੌਰਾਨ ਕਰੋਨਾ ਦੀ ਬਿਮਾਰੀ ਨਾਲ ਮ੍ਰਿਤਕਾ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਰੋਨਾ ਨਾਲ ਫੌਤ ਹੋਏ ਮ੍ਰਿਤਕਾ ਦੇ ਪਰਿਵਾਰ ਇਹ ਵਿੱਤੀ ਸਹਾਇਤਾ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਮੁਹਾਲੀ ਜ਼ਿਲ੍ਹੇ ਵਿੱਚ ਜੇਕਰ ਕਿਸੇ ਪਰਿਵਾਰ ਦਾ ਵਿਅਕਤੀ ਇਸ ਬੀਮਾਰੀ ਨਾਲ ਚੱਲ ਵੱਸਿਆ ਸੀ ਤਾਂ ਉਹ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਰੂਪ ਵਿੱਚ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਗਰਾਂਟ ਵਜੋਂ ਲੈ ਸਕਦੇ ਹਨ। ਇਹ ਵਿੱਤੀ ਸਹਾਇਤਾ ਲੈਣ ਲਈ ਪੀੜਤ ਪਰਿਵਾਰ ਸਬੰਧਤ ਐਸਡੀਐਮ ਦਫ਼ਤਰ ਵਿੱਚ ਜਾ ਕੇ ਆਪਣਾ ਅਤੇ ਮ੍ਰਿਤਕਾ ਦਾ ਵੇਰਵਾ ਦਰਜ ਕਰਵਾ ਕੇ ਇਹ ਰਾਸ਼ੀ ਲੈਣ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਸੀ-ਡੈਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਦੀ ਬਿਮਾਰੀ ਨਾਲ ਮ੍ਰਿਤਕ ਪਰਿਵਾਰਾ ਨਾਲ ਫੋਨ ’ਤੇ ਵੀ ਸੰਪਰਕ ਕਰਨ। ਇਸ ਮੌਕੇ ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ, ਡਾ. ਹਰਮਨਦੀਪ ਕੌਰ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ