ਗੁਰਮਤਿ ਕਲਾਸਾਂ ਦੇ ਜੇਤੂ ਬੱਚਿਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ
ਰਾਮਗੜ੍ਹੀਆ ਸਭਾ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ, ਸਭਾ ਦੀ ਧਾਰਮਿਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਵੱਲੋਂ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਆਰਗੇਨਾਈਜਰ ਚਰਨ ਸਿੰਘ ਅਤੇ ਗੁਰਸ਼ਰਨ ਸਿੰਘ ਦੇ ਸਹਿਯੋਗ ਨਾਲ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਗਰਮੀ ਦੀਆਂ ਛੁੱਟੀਆਂ ਵਿੱਚ ਗੁਰਬਾਣੀ ਅਤੇ ਗੁਰੂ ਘਰ ਨਾਲ ਜੋੜਨ ਲਈ 30 ਮਈ ਤੋਂ ਰਾਮਗੜ੍ਹੀਆ ਭਵਨ, ਫੇਜ਼-3ਬੀ1 ਵਿਖੇ ਗੁਰਮਤਿ ਕਲਾਸਾਂ ਦਾ ਆਯੋਜਨ ਕੀਤਾ ਗਿਆ ਸੀ। ਵੱਖ-ਵੱਖ ਉਮਰ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਦੇ ਆਖਰੀ ਦਿਨ ਕਵਿਤਾਵਾਂ, ਲੈਕਚਰ ਅਤੇ ਸ਼ਬਦ ਗਾਇਨ ਕਰਕੇ ਆਪੋ ਆਪਣੀ ਕਲਾ ਦੇ ਜੌਹਰ ਦਿਖਾਏ ਗਏ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਹੌਂਸਲਾ ਅਫਜਾਈ ਲਈ ਇਨਾਮਾਂ ਦੇ ਨਾਲ ਨਾਲ ਸਰਟੀਫਿਕੇਟ ਅਤੇ ਮੈਡਲ ਵੀ ਦਿੱਤੇ ਗਏ। ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਸਾਰੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਗਏ। ਸੰਗਤਾਂ ਨੇ ਪ੍ਰਬੰਧਕ ਕਮੇਟੀ ਦੀ ਅਜਿਹੇ ਪ੍ਰੋਗਰਾਮ ਉਲੀਕਣ ਪ੍ਰਤੀ ਸਰਾਹਨਾ ਕੀਤੀ। ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ ਵੱਲੋਂ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਬੱਚਿਆਂ ਲਈ ਅਗਾਂਹ ਵੀ ਅਜਿਹੇ ਪ੍ਰੋਗਰਾਮ ਕਰਨ ਦੇ ਉਪਰਾਲੇ ਸਾਡੇ ਵੱਲੋਂ ਜਾਰੀ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਮਿਸ਼ਨਰੀ ਕਾਲਜ ਦੇ ਇੱਥੋਂ ਦੇ ਸਰਕਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…