ਵੀਰਵਾਰ ਨੂੰ ਹੋਵੇਗਾ ਜੰਗਲਾਤ ਵਰਕਰਜ਼ ਯੂਨੀਅਨ ਦਾ 7ਵਾਂ ਚੋਣ ਇਜਲਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਅਤੇ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦਾ 7ਵਾਂ ਚੋਣ ਇਜਲਾਸ ਭਲਕੇ 30 ਜੂਨ ਨੂੰ ਸਵੇਰੇ 9 ਵਜੇ ਤਰਨਜੀਤ ਭਸੀਨ ਭਵਨ ਟਰੱਸਟ ਰੂਪਨਗਰ (ਨੇੜੇ ਬੱਸ ਅੱਡਾ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜੰਗਲਾਤ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ, ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਵਿੱਤ ਸਕੱਤਰ ਸ਼ਿਵ ਕੁਮਾਰ ਅਤੇ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਇਜਲਾਸ ਦੌਰਾਨ ਜਥੇਬੰਦੀ ਦੀ ਕਾਰਗੁਜ਼ਾਰੀ ਅਤੇ ਜੰਗਲਾਤ ਕਾਮਿਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੰਗਲਾਤ ਵਰਕਰਾਂ ਨੂੰ ਦਰਪੇਸ਼ ਚੁਨੌਤੀਆਂ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਜੰਗਲਾਤ ਵਿਭਾਗ ਵਿੱਚ ਨਵੇਂ ਪੌਦੇ ਲਗਾਉਣ, ਪੰਜਾਬ ਨੂੰ ਹਰਿਆ ਭਰਿਆ ਬਣਾਉਣ, ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨਾਲ ਹੋ ਰਹੀ ਧੱਕੇਸ਼ਾਹੀ ਰੋਕਣ ਸਮੇਤ ਹੋਰ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਅਗਲਾ ਪ੍ਰੋਗਰਾਮ ਉਲੀਕਦੇ ਹੋਏ ਜਥੇਬੰਦੀ ਦੀ ਨਵੀਂ ਟੀਮ ਦੀ ਚੋਣ ਕੀਤੀ ਜਾਵੇਗੀ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕੇਵਲ ਗੜ੍ਹਸ਼ੰਕਰ, ਦਰਸ਼ਨ ਲਾਲ ਲੁਧਿਆਣਾ, ਸਤਨਾਮ ਸਿੰਘ ਸੰਗਰੂਰ, ਮਨਿੰਦਰ ਸਿੰਘ ਸਿਸਵਾਂ, ਬਲਵੀਰ ਸਿੰਘ, ਅਤੇ ਅਮਨਦੀਪ ਸਿੰਘ ਛੱਤਬੀੜ ਨੇ ਕਿਹਾ ਕਿ ਚੋਣ ਇਜਲਾਸ ਵਿੱਚ ਵਿਸ਼ੇਸ਼ ਤੌਰ ’ਤੇ ਜਥੇਬੰਦੀ ਦੇ ਮੁੱਖ ਸਲਾਹਕਾਰ ਬੁੱਧ ਸਿੰਘ ਘੁੰਮਣ ਅਤੇ ਪੰਜਾਬ ਭਰ ਤੋਂ ਡੈਲੀਗੇਟ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਸੂਬਾ ਆਗੂ ਵੀ ਸ਼ਾਮਲ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…