Share on Facebook Share on Twitter Share on Google+ Share on Pinterest Share on Linkedin ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ ਵਿੱਚ ਪੌਦੇ ਲਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਮੁਹਾਲੀ ਵੈੱਲਫੇਅਰ ਕਲੱਬ ਦੀ ਸਰਪ੍ਰਸਤੀ ਹੇਠ ਅੱਜ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-1 ਵਿਖੇ ਵਣ-ਮਹਾਉਤਸਵ ਮਨਾਇਆ ਗਿਆ ਅਤੇ ਮੰਡਲ ਕੰਪਲੈਕਸ ਦੇ ਅੰਦਰ ਫੁੱਲ ਬੂਟੇ ਲਗਾਏ ਗਏ। ਕਲੱਬ ਦੇ ਪ੍ਰਧਾਨ ਅਤੇ ਮੁਲਾਜ਼ਮ ਆਗੂ ਸੁਖਦੀਪ ਸਿੰਘ ਨਿਆਂ ਸ਼ਹਿਰ ਤੇ ਸਟਾਫ਼ ਮੈਂਬਰਾਂ ਨੇ ਜ਼ਾਮਨ ਦਾ ਬੂਟਾ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕੀਤਾ। ਸੁਖਦੀਪ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਕਲੱਬ ਦੇ ਮੈਂਬਰਾਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਕੰਪਲੈਕਸ ਮੁਹਾਲੀ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਜਾਂਦੇ ਹਨ। ਇਸ ਮੌਕੇ ਸੁਪਰਡੈਂਟ ਸੂਰਜ ਸ਼ਰਮਾ, ਸੀਨੀਅਰ ਸਹਾਇਕ ਸ੍ਰੀਮਤੀ ਦਵਿੰਦਰ ਕੌਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਹਰਸਿਮਰਨਜੀਤ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਬਲਜੀਤ ਕੌਰ, ਸੀਰਤ ਕੌਰ, ਸ੍ਰੀਮਤੀ ਰੀਨਾ, ਬਲਵਿੰਦਰ ਗਿਰ, ਮਨੋਜ ਸਿੰਘ, ਸਾਲੀਗ ਰਾਮ, ਪਵਨ ਕੁਮਾਰ, ਦੀਪਕ ਕੁਮਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ