nabaz-e-punjab.com

ਕਾਨੂੰਨ ਦੀ ਉਲੰਘਣਾ ਦੇ ਦੋਸ਼ ਵਿੱਚ ਮੈਸਰਜ਼ ਅਲਾਈਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਲਾਈਡ ਐਜੂਕੇਸ਼ਨ ਕੰਸਲਟੈਂਟ ਐਸਸੀਓ ਨੰਬਰ-21 ਫੇਜ਼-2 (ਸੈਕਟਰ-54) ਮੁਹਾਲੀ ਨੂੰ ਟਰੈਵਲ ਏਜ਼ੰਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 2 ਜੂਨ 2021 ਤੱਕ ਸੀ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੈਂਸੀ ਦੇ ਦਫ਼ਤਰੀ ਪਤੇ ’ਤੇ ਪੱਤਰ ਭੇਜਦੇ ਹੋਏ ਆਪਣੇ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਆਪਣੀ ਕਾਰਗੁਜ਼ਾਰੀ ਰਿਪੋਰਟ ਨਾ ਦੇਣ ਕਾਰਨ ਮੁਹਾਲੀ ਪ੍ਰਸ਼ਾਸਨ ਨੇ ਕੰਪਨੀ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਇਸ ਅਧਿਕਾਰੀ ਦੇ ਦਫ਼ਤਰ ਵਿੱਚ ਹਾਜ਼ਰ ਹੋਣ। ਉਨ੍ਹਾਂ ਦੱਸਿਆ ਕਿ ਫਰਮ ਦੇ ਦੋਵੇਂ ਹਿੱਸੇਦਾਰਾਂ ਨੂੰ ਰਜਿਸਟਰਡ ਡਾਕ ਰਾਹੀਂ ਭੇਜੇ ਗਏ ਨੋਟਿਸ ‘ਕੋਈ ਵੀ ਅਜਿਹਾ ਵਿਅਕਤੀ ਇਸ ਜਗ੍ਹਾ ’ਤੇ ਨਹੀਂ ਰਹਿੰਦਾ’ ਟਿੱਪਣੀ ਸਮੇਤ ਵਾਪਸ ਪ੍ਰਾਪਤ ਹੋਏ ਹਨ। ਇਸ ਲਈ ਉਕਤ ਤੱਥਾਂ ਦੀ ਡੂੰਘਾਈ ਨਾਲ ਕੀਤੀ ਗਈ ਪੜਤਾਲ ਦੌਰਾਨ ਇਹ ਪਾਇਆ ਗਿਆ ਇਸ ਫਰਮ ਵੱਲੋਂ ਲਾਇਸੈਂਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਵਿੱਚ ਦਰਸਾਏ ਅਨੁਸਾਰ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…