Share on Facebook Share on Twitter Share on Google+ Share on Pinterest Share on Linkedin ਸਰਬਜੀਤ ਕੌਰ ਨੇ ਮੁਹਾਲੀ ਦੇ ਐਸਡੀਐਮ ਦਾ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ: ਸ੍ਰੀਮਤੀ ਸਰਬਜੀਤ ਕੌਰ ਨੇ ਅੱਜ ਮੁਹਾਲੀ ਦੇ ਐਸਡੀਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲ ਸਰੋਤ ਵਿਭਾਗ ਪੰਜਾਬ ਵਿੱਚ ਬਤੌਰ ਡਿਪਟੀ ਡਾਇਰੈਕਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀਮਤੀ ਸਰਬਜੀਤ ਕੌਰ ਇੰਟਰਨੈਸ਼ਨਲ ਐਥਲੀਟ ਰਹਿ ਚੁੱਕੇ ਹਨ ਅਤੇ 1998 ਵਿੱਚ ਹਾਫ਼ ਮੈਰਾਥਨ ਰੇਸ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ। ਅਹੁਦਾ ਸੰਭਾਲਣ ਦੌਰਾਨ ਐਸਡੀਐਮ ਮੁਹਾਲੀ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬ-ਡਵੀਜ਼ਨ ਮੁਹਾਲੀ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਬੇ-ਝਿਜਕ ਉਨ੍ਹਾਂ ਨੂੰ ਮਿਲ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ