ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਪੰਥਕ ਢਾਡੀ ਜਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਛੇਵੇਂ ਪਾਤਸ਼ਾਹ ਦਾ ਜੀਵਨ ਬ੍ਰਿਤਾਂਤ ਬਾਰੇ ਚਾਨਣਾ ਪਾਇਆ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਲਖਵਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਜਤਿੰਦਰ ਸਿੰਘ ਜੋਗੀ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…