Nabaz-e-punjaab.com

ਪੰਜਵੀਂ ਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 22 ਅਗਸਤ ਤੱਕ ਅਤੇ ਅੱਠਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 26 ਅਗਸਤ ਤੱਕ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ।
ਸ੍ਰੀ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਅਨੁਪੂਰਕ ਪ੍ਰੀਖਿਆ ਸੈਲਫ਼ ਪ੍ਰੀਖਿਆ ਕੇਂਦਰਾਂ (ਭਾਵ ਜਿਸ ਸਕੂਲ ਵਿੱਚ ਪ੍ਰੀਖਿਆਰਥੀਆਂ ਦੀ ਮਾਰਚ 2022 ਦੀ ਸਾਲਾਨਾ ਪ੍ਰੀਖਿਆ ਕਰਵਾਈ ਗਈ ਸੀ) ਵਿੱਚ ਹੀ ਹੋਵੇਗੀ ਜਦੋਂਕਿ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਕੰਟਰੋਲਰ (ਪ੍ਰੀਖਿਆਵਾਂ) ਨੇ ਸਕੂਲ ਮੁਖੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੇ ਸਕੂਲ ਦੇ ਪੰਜਵੀਂ ਸ਼੍ਰੇਣੀ ਦੇ ਅਨੁਪੂਰਕ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਲੋੜੀਂਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…