Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ ਦੋ ਲੱਖ ਪੌਦੇ ਲਾਉਣ ਦਾ ਟੀਚਾ, 75 ਨਾਨਕ ਬਗੀਚੀਆਂ ਲਾਈਆਂ ਜਾਣਗੀਆਂ: ਤਲਵਾੜ ਡੀਸੀ ਮੁਹਾਲੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗਲਾਤ ਖੇਤਰ ਨੂੰ ਵਧਾਉਣ ਅਤੇ ਨਾਗਰਿਕਾਂ ਵਿੱਚ ਹਰਿਆਵਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਣ ਮੰਡਲ ਵਿਭਾਗ, ਨਗਰ ਨਿਗਮ, ਸਮੂਹ ਨਗਰ ਕੌਂਸਲਾਂ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ‘ਆਜ਼ਾਦੀ ਕਾ 75ਵਾਂ ਅੰਮ੍ਰਿਤ ਮਹਾਂਉਤਸਵ’ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ 75 ਨਾਨਕ ਬਗੀਚੀਆਂ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਤਲਵਾੜ ਨੇ ਦੱਸਿਆ ਕਿ ਬਰਸਾਤ ਦੇ ਸੀਜ਼ਨ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ 2 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਦੇ ਤਹਿਤ ਹੁਣ ਤੱਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 33 ਫੀਸਦੀ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਇਹ ਟੀਚਾ ਪੂਰਾ ਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਵਿੱਚ ਇਹ ਪੌਦੇ ਪਿੰਡਾਂ ਦੀਆਂ ਸਾਂਝੀ ਥਾਵਾਂ ’ਤੇ ਲਗਾਏ ਗਏ ਹਨ ਜਦੋਂਕਿ ਅਜਿਹੀ ਸ਼ਾਮਲਾਟ ਜ਼ਮੀਨ ’ਤੇ ਵੀ ਪੌਦੇ ਲਾਏ ਜਾਣਗੇ ਜਿਨ੍ਹਾਂ ਦੀ ਅਜੇ ਨਿਲਾਮੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪੌਦੇ ਲਗਾਉਣ ਵਿੱਚ ਲੱਕੜ ਦੀਆਂ ਕਿਸਮਾਂ ਜਿਵੇਂ ਸ਼ੀਸ਼ਮ, ਸਾਗਵਾਨ ਅਤੇ ਅਮਰੂਦ, ਜ਼ਾਮਨ, ਅੰਬ, ਬੇਲ ਅਤੇ ਫੁੱਲਾਂ ਆਦਿ ਕਿਸਮਾਂ ਦੇ ਪੌਦੇ ਲਗਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਐਨਜੀਓਜ਼ ਅਤੇ ਵਾਤਾਵਰਨ ਪ੍ਰੇਮੀਆਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਏੇਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਨੇ ਨਗਰ ਨਿਗਮ ਅਤੇ ਬਾਕੀ ਨਗਰ ਕੌਂਸਲਾਂ ਦੀ ਭਾਗੀਦਾਰੀ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਹੁਣ ਤੱਕ ਮੁਹਾਲੀ ਨਗਰ ਨਿਗਮ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਅਤੇ 3 ਨਾਨਕ ਬਗੀਚੀਆਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਹੋਰ ਨਾਨਕ ਬਗੀਚੀਆਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇੰਜ ਹੀ ਡੇਰਾਬੱਸੀ, ਖਰੜ, ਕੁਰਾਲੀ, ਬਨੂੜ, ਨਵਾਂ ਗਰਾਓਂ, ਜ਼ੀਰਕਪੁਰ ਅਤੇ ਲਾਲੜੂ ਦੀਆਂ ਮਿਉਂਸਪਲ ਕਮੇਟੀਆਂ ਦੇ ਵੱਖ-ਵੱਖ ਖੇਤਰਾਂ ਵਿੱਚ 9740 ਪੌਦੇ ਅਤੇ 6 ਨਾਨਕ ਬਗੀਚੀਆਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਮੁਹਿੰਮ ਵਿੱਚ ਖਡੂਰ ਸਾਹਿਬ ਫਾਊਂਡੇਸ਼ਨ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸ ਸੰਸਥਾ ਨੇ ਖਰੜ ਅਤੇ ਕੁਰਾਲੀ ਖੇਤਰ ਵਿੱਚ ਪੌਦੇ ਲਗਾਉਣ ਦੀ ਜ਼ਿੰਮੇਵਾਰੀ ਲਈ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ