ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ

ਕਿਸਾਨ ਯੂਨੀਅਨ ਖਰੜ ਅਤੇ ਮੁਹਾਲੀ ਬਲਾਕ ਦੇ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਚੱਪੜਚਿੜੀ ਕਲਾਂ ਵਿਖੇ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਮੁਹਾਲੀ ਅਤੇ ਖਰੜ ਦੇ ਗੰਦੇ ਪਾਣੀ ਨਾਲ 25 ਪਿੰਡਾਂ ਦੀਆਂ ਫਸਲਾਂ ਦੇ ਹੋ ਰਹੇ ਨੁਕਸਾਨ ਬਾਰੇ ਚਰਚਾ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਰਸਾਤ ਪੈਣ ਤੇ ਖਰੜ ਅਤੇ ਹੋਰ ਇਲਾਕਿਆਂ ਦਾ ਬਰਸਾਤੀ ਪਾਣੀ ਖਰੜ ਦੇ ਆਲੇ-ਦੁਆਲੇ ਵਸੇ 25 ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਫਸਲਾਂ ਦਾ ਭਾਰੀ ਨੁਕਸਾਨ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾਣ।
ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਦੋ ਬਲਾਕਾਂ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬਲਾਕ ਖਰੜ ਤੋਂ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ ਰਸਨਹੇੜੀ, ਹਰਿੰਦਰ ਸਿੰਘ, ਸੋਹਣ ਸਿੰਘ,ਦਰਸ਼ਨ ਸਿੰਘ ਅਤੇ ਜਰਨੈਲ ਸਿੰਘ ਘੜੂੰਆਂ, ਜਨਰਲ ਸਕੱਤਰ ਗੁਰਜੰਟ ਸਿੰਘ ਦਬਾਲੀ ਚੁਣੇ ਗਏ। ਬਲਾਕ ਮੁਹਾਲੀ ਤੋਂ ਪ੍ਰਧਾਨ ਨਰਿੰਦਰ ਸਿੰਘ ਨੱਤ, ਜਰਨਲ ਸਕੱਤਰ ਅਮਰੀਕ ਸਿੰਘ, ਮੀਤ ਪ੍ਰਧਾਨ ਗੁਰਜੰਟ ਸਿੰਘ ਲਾਂਡਰਾਂ, ਸਰਬਜੀਤ ਸਿੰਘ ਲਹਿਰ, ਚਰਨਜੀਤ ਸਿੰਘ ਸਿੰਬਲ ਮਾਜਰਾ ਚੁਣੇ ਗਏ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …