ਕਮਿਸ਼ਨਰ ਨਵਜੋਤ ਕੌਰ ਨੇ ਵਾਰਡ ਨੰਬਰ-16 ਦਾ ਦੌਰਾ ਕਰਕੇ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਅਤੇ ਐਸਈ ਨਰੇਸ਼ ਬੱਤਾ ਨੇ ਅੱਜ ਇੱਥੋਂ ਦੇ ਵਾਰਡ ਨੰਬਰ-16 ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਸਮੱਸਿਆਵਾਂ ਅਤੇ ਪੈਂਡਿੰਗ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ। ਪਿਛਲੇ ਕਈ ਦਿਨ ਤੋਂ ਬਰਸਾਤੀ ਪਾਣੀ ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿੱਚ ਭਰ ਜਾਣ ਕਾਰਨ ਬੜੀ ਸਮੱਸਿਆ ਬਣੀ ਹੋਈ ਹੈ। ਜਿਸ ਦਾ ਜਲਦ ਹੱਲ ਕਰਨਾ ਬੜਾ ਜ਼ਰੂਰੀ ਹੈ ਅਤੇ ਤਾਜੇ ਪਾਣੀ ਦੀ ਸਪਲਾਈ ਵਾਲੇ ਟੈਂਕਾਂ ਪਾਸੇ ਵੀ ਬਰਸਾਤੀ ਪਾਣੀ ਬਹੁਤ ਜਿਆਦਾ ਭਰ ਰਿਹਾ ਹੈ, ਜਿਸ ਦਾ ਖ਼ਤਰਾ ਪਾਣੀ ਦੇ ਟੈਂਕ ਵਿੱਚ ਮਿਕਸ ਹੋਣ ਦਾ ਹੈ, ਜਿਸ ਦੀ ਨਿਕਾਸੀ ਬਹੁਤ ਜ਼ਰੂਰੀ ਹੈ ਅਤੇ ਹੋਰ ਕਈ ਕੰਮਾਂ ਬਾਰੇ ਚਰਚਾ ਕੀਤੀ।
ਇਸ ਮੌਕੇ ਕਮਿਸ਼ਨਰ ਨਵਜੋਤ ਕੌਰ ਨੇ ਵਾਰਡ ਵਾਸੀਆਂ ਨੂੰ ਜਲਦੀ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਨਰਪਿੰਦਰ ਸਿੰਘ ਰੰਗੀ ਅਤੇ ਵਾਰਡ ਵਾਸੀਆਂ ਨੇ ਕਮਿਸ਼ਨਰ ਨਵਜੋਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਰਾਕੇਸ਼ ਰਾਣਾ, ਅਜੈਬ ਸਿੰਘ, ਤਰਲੋਚਨ ਸਿੰਘ, ਕਮਲਜੀਤ ਸਿੰਘ, ਲਖਵੀਰ ਕੌਰ ਲੱਖੀ, ਹਰੀ ਰਾਮ, ਦਲਵਿੰਦਰ ਸਿੰਘ, ਸੁਰਿੰਦਰ ਸਿੰਘ,ਨਿਰਮਲ ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…