Share on Facebook Share on Twitter Share on Google+ Share on Pinterest Share on Linkedin ਚੋਰੀ ਦੇ ਦੋ ਮੋਟਰ ਸਾਈਕਲਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ: ਮੁਹਾਲੀ ਦੇ ਸੈਂਟਰਲ ਥਾਣਾ ਫੇਜ਼-8 ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ ਇੱਕ ਮੋਬਾਈਲ ਫੋਨ ਅਤੇ ਦੋ ਮੋਟਰ ਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੀ 28 ਜੁਲਾਈ ਨੂੰ ਥਾਣਾ ਫੇਜ਼-8 ਦੇ ਐੱਸਐੱਚਓ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕੁੰਭੜਾ ਵੱਲੋਂ ਕਾਲੇ ਰੰਗ ਦੇ ਇੱਕ ਮੋਟਰ ਸਾਇਕਲ ’ਤੇ ਆ ਰਹੇ ਅਭਿਸ਼ੇਕ ਸ਼ਰਮਾ ਵਾਸੀ ਪਿੰਡ ਚੰਡਿਆਲਾ ਸੂਦਾ ਥਾਣਾ ਸੋਹਾਣਾ ਅਤੇ ਲਵਲੀ ਕੁਮਾਰ ਵਸਨੀਕ ਸੋਹਾਣਾ ਪੁਲੀਸ ਨੂੰ ਖੜੀ ਵੇਖ ਕੇ ਪਿੱਛੇ ਮੁੜਨ ਲੱਗੇ ਤਾਂ ਏਐਸਆਈ ਜੀਵਨ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ। ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਵਲੋੱ ਇਹਨਾਂ ਵਿਅਕਤੀਆਂ ਤੋੱ ਮੋਟਰ ਸਾਈਕਲ ਦੇ ਕਾਗਜ ਮੰਗੇ ਜਾਣ ਤੇ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਅਤੇ ਸਖ਼ਤੀ ਨਾਲ ਪੁੱਛਣ ਤੇ ਨੌਜਵਾਨਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਹਨਾਂ ਨੇ ਚੋਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਸੀ। ਪੁਲੀਸ ਰਿਮਾਂਡ ਦੌਰਾਨ ਇਹਨਾਂ ਨੇ ਮੰਨਿਆ ਕਿ ਆਕਾਸ਼ ਵਸਨੀਕ ਮਲੋਆ ਚੰਡੀਗੜ੍ਹ ਵੀ ਉਹਨਾਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ ਕਾਲੇ ਰੰਗ ਦਾ ਇੱਕ ਪਲਸਰ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮ ਨੂੰ ਅੱਜ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਅਦਾਲਤੀ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜਣ ਦਾ ਹੁਕਮ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ