Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਵੱਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ, ਦਾਲਾਂ ਦੇ 20 ਤੇ ਤੇਲ ਦੇ 2 ਸੈਂਪਲ ਲਏ ਸਿਹਤ ਵਿਭਾਗ ਨੇ ਫੇਜ਼-5 ਮਾਰਕੀਟ ਵਿੱਚ ਦੁਕਾਨਾਂ ਦੀ ਕੀਤੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ: ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਬ੍ਰਾਂਚ ਵੱਲੋਂ ਅੱਜ ਇੱਥੋਂ ਦੇ ਫੇਜ਼-5 ਸਥਿਤ ਮਾਰਕੀਟ ਵਿੱਚ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਫੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਦੀ ਅਗਵਾਈ ਵਾਲੀ ਟੀਮ ਨੇ ਇੱਕ ਦੁਕਾਨ ’ਚੋਂ ਤੇਲ ਦੇ ਦੋ ਸੈਂਪਲ ਲਏ। ਇਸ ਤੋਂ ਇਲਾਵਾ ਵਿਸ਼ਾਲ ਸੋਨੀ ਦੀ ਅਗਵਾਈ ਹੇਠ ਦਿੱਲੀ ਤੋਂ ਆਈ ਫੂਡ ਸੇਫ਼ਟੀ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕਿਸਮ ਦੀਆਂ ਦਾਲਾਂ ਦੇ 20 ਸੈਂਪਲ ਲਏ। ਇਨ੍ਹਾਂ ਸੈਂਪਲਾਂ ਦੀ ਸਿਹਤ ਵਿਭਾਗ ਦੀ ਟੀਮ ਅਪਣੇ ਪੱਧਰ ’ਤੇ ਜਾਂਚ ਕਰਵਾਏਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਪੰਜਾਬ ਅਭੀਨਵ ਤ੍ਰਿਖਾ ਦੇ ਨਿਰਦੇਸ਼ਾਂ ’ਤੇ ਦਾਲਾਂ ਅਤੇ ਤੇਲ ਪਦਾਰਥਾਂ ਦੀ ਜਾਂਚ ਕੀਤੀ ਗਈ। ਇਹ ਮੁਹਿੰਮ 14 ਅਗਸਤ ਤੱਕ ਚੱਲੇਗੀ। ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਖਾਧ ਤੇਲ ਦੇ ਸੈਂਪਲ ਲਏ ਜਾਣਗੇ ਜਿਨ੍ਹਾਂ ਵਿੱਚ ਟਰਾਂਸਫ਼ੈਟ ਅਤੇ ਹੋਰ ਨੁਕਸਾਨਦਾਇਕ ਤੱਤਾਂ ਦੀ ਜਾਂਚ ਕੀਤੀ ਜਾਵੇਗੀ। ਜੇ ਕੋਈ ਹਾਨੀਕਾਰਕ ਤੱਤ ਮਿਲਦਾ ਹੈ ਤਾਂ ਸਬੰਧਤ ਦੁਕਾਨਦਾਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫ਼ਟੀ ਟੀਮ ਇਸ ਮੁਹਿੰਮ ਦੌਰਾਨ 10 ਸੈਂਪਲ ਇਕੱਠੇ ਕਰੇਗੀ। ਜਿਨ੍ਹਾਂ ’ਚੋਂ 2 ਸੈਂਪਲ ਪਹਿਲਾਂ ਹੀ ਡੇਰਾਬੱਸੀ ਵਿੱਚ ਦੁਕਾਨਾਂ ਤੋਂ ਲਏ ਜਾ ਚੁੱਕੇ ਹਨ। ਹੁਣ ਤੱਕ ਕੁੱਲ 4 ਸੈਂਪਲ ਲਏ ਗਏ ਹਨ। ਡਾ. ਸੁਭਾਸ਼ ਕੁਮਾਰ ਨੇ ਮਠਿਆਈ ਦੁਕਾਨਦਾਰਾਂ ਨੂੰ ਮੁੜ ਚਿਤਾਵਨੀ ਦਿੰਦਿਆਂ ਕਿਹਾ ਕਿ ਫੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦੁਕਾਨ ਵਿੱਚ ਵਿਕਰੀ ਲਈ ਰੱਖੀਆਂ ਟਰੇਅ ਜਾਂ ਕਾਊਂਟਰ ’ਤੇ ਵਿਕਰੀ ਲਈ ਪਈ ਖੁੱਲ੍ਹੀ ਮਠਿਆਈ ਕਿਹੜੀ ਤਰੀਕ ਤੱਕ ਖਾਣਯੋਗ ਹਨ, ਬਾਰੇ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਹਰ ਦੁਕਾਨਦਾਰ ਨੂੰ ਟਰੇਅ ਉੱਤੇ ਪਰਚੀ ਲਗਾਉਣੀ ਪਵੇਗੀ। ਅਜਿਹਾ ਨਾ ਕਰਨ ਵਾਲੇ ਦੁਕਾਨਦਾਰ ਵਿਰੁੱਧ ਕਾਨੂੰਨੀ ਕਾਰਵਾਈ ਅਤੇ ਚਲਾਨ ਕੱਟੇ ਜਾਣਗੇ। ਡੀਐਚਓ ਨੇ ਕਿਹਾ ਕਿ ਆਮ ਤੌਰ ’ਤੇ ਦੁਕਾਨਾਂ ’ਤੇ ਟਰੇਆਂ ਵਿੱਚ ਖੁੱਲ੍ਹੀ ਮਠਿਆਈ ਰੱਖੀ ਹੁੰਦੀ ਹੈ ਅਤੇ ਗਾਹਕਾਂ ਨੂੰ ਪਤਾ ਨਹੀਂ ਲਗਦਾ ਕਿ ਸਬੰਧਤ ਮਠਿਆਈ ਕਦੋਂ ਬਣੀ ਸੀ ਅਤੇ ਕਦੋਂ ਤੱਕ ਖਾਣਯੋਗ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ