ਗੁਰੂ ਕੇ ਬਾਗ ਤੇ ਮੋਰਚੇ ਦੇ 100 ਸਾਲ ਪੂਰੇ ਹੋਣ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਕੇ ਬਾਗ ਅਤੇ ਮੋਰਚੇ ਦੇ 100 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਗੁਰਮਤਿ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸੰਨ 1922 ਈ ਵਿੱਚ ਗੁਰੂ ਕੇ ਬਾਗ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਮਹੰਤ ਸੁੰਦਰ ਦਾਸ ਤੋਂ ਗੁਰਦੁਆਰਾ ਸਾਹਿਬ ਮੁਕਤ ਕਰਵਾਉਣ ਸਮੇਂ ਸੇਂਕੜੇ ਸਿੰਘਾਂ ਵਲੋਂ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਣਾਂ ਰਾਹੀ ਗੁਰੂ ਕੇ ਬਾਗ ਦੇ ਗੁਰਦੁਆਰਾ ਸਾਹਿਬ ਦੇ ਇਤਿਹਾਾਸ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਹਰਜੋਤ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਸਾਹਿਬ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੇਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮਆਰਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇਅ ਦੀਆਂ ਮਸ਼ੀਨਾਂ ਵੀ ਆਉਣ ਵਾਲੇ ਦਿਨਾਂ ਵਿੱਚ ਲਗਾਈਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…