ਡੇਰਾਬੱਸੀ ਦੇ ਲੋਕਾਂ ਦੀ ਪੁਕਾਰ, ਸਰਕਾਰ ਕਦੋਂ ਛੁਡਾਏਗੀ ਨਾਜਾਇਜ਼ ਕਬਜ਼ੇ

ਰਸੂਖਦਾਰਾਂ ਨੇ 988 ਏਕੜ ਜ਼ਮੀਨ ਉੱਤੇ ਕੀਤਾ ਕਬਜ਼ਾ

ਜੈਕ ਪ੍ਰਧਾਨ ਨੇ ਪੰਚਾਇਤ ਮੰਤਰੀ ਨੂੰ ਸੌਂਪੀ ਫਾਈਲ

ਕਵਿਤਾ
ਨਬਜ਼-ਏ-ਪੰਜਾਬ ਬਿਊਰੋ, ਜੀਰਕਪੁਰ 11 ਅਗਸਤ:
ਡੇਰਾਬਸੀ ਵਿਧਾਨ ਸਭਾ ਹਲਕਿਆਂ ਵਿੱਚ ਕਈ ਰਸੂਖਦਾਰਾਂ ਵੱਲੋਂ ਸ਼ਾਮਲਾਤ ਜ਼ਮੀਨਾਂ ਉੱਤੇ ਕਥਿਤ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਨ੍ਹਾਂ ਨੂੰ ਛੁਡਾਉਣ ਲਈ ਬਹੁਤ ਜਲਦੀ ਪੰਜਾਬ ਸਰਕਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਜੈਕ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਇਲਾਕੇ ਵਿੱਚ ਹੋਏ ਨਾਜਾਇਜ਼ ਕਬਜ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫਾਈਲ ਸੌਂਪੀ ਹੈ। ਉਨ੍ਹਾਂ ਨੇ ਪੰਚਾਇਤ ਮੰਤਰੀ ਨਾਲ ਮੀਟਿੰਗ ਵਿੱਚ ਦੱਸਿਆ ਕਿ ਇੱਥੋਂ ਦੇ 90 ਪਿੰਡਾਂ ਵਿੱਚ ਖੇਤੀਯੋਗ ਅਤੇ ਗ਼ੈਰ ਖੇਤੀਯੋਗ ਕੁੱਲ 7680 ਏਕੜ ਸ਼ਾਮਲਾਟ ਜ਼ਮੀਨ ਹੈ, ਜਿਸ ਵਿੱਚੋਂ ਕਰੀਬ 988 ਇਕ ਏਕੜ ਜ਼ਮੀਨ ੳੁੱਤੇ ਰਸੂਖਦਾਰਾਂ ਵੱਲੋਂ ਕਬਜ਼ਾ ਕੀਤਾ ਗਿਆ ਹੈ।
ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਇਲਾਕੇ ਵਿੱਚ ਲੋਕਾਂ ਨੇ ਧੜੱਲੇ ਨਾਲ ਕਬਜ਼ੇ ਕੀਤੇ ਕਿਉਂਕਿ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਦੀ ਸ਼ਹਿ ਪ੍ਰਾਪਤ ਸੀ। ਸਾਲ 2019 ਤੋਂ ਲੈ ਕੇ ਜਨਵਰੀ 2022 ਤੱਕ ਇੱਥੇ ਕਰੀਬ 132 ਏਕੜ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਹੋਏ ਹਨ।
ਸੁਖਦੇਵ ਚੌਧਰੀ ਨੇ ਦੱਸਿਆ ਕਿ ਇੱਥੇ ਗੋਲਡਨ ਫਾਰੈਸਟ ਦੀ ਕਰੀਬ 1200 ਏਕੜ ਸਰਪਲੱਸ ਜ਼ਮੀਨ ਉੱਤੇ ਵੀ ਲੋਕਾਂ ਵੱਲੋਂ ਕਾਬੂ ਕੀਤੇ ਗਏ ਹਨ ਜਿਸ ਨਾਲ ਸਰਕਾਰ ਦੇ ਖਜ਼ਾਨੇ ਵਿਚ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਸ਼ਾਮਲਾਤ ਜ਼ਮੀਨ ਸਰਕਾਰ ਵੱਲੋਂ ਠੇਕੇ ‘ਤੇ ਦਿੱਤੀ ਜਾਂਦੀ ਹੈ ਇਸ ਨਾਲ ਹਰੇਕ ਸਾਲ ਕਰੋੜਾਂ ਰੁਪਏ ਦੀ ਆਮਦਨ ਹੋ ਸਕਦੀ ਸੀ।
ਜੈਕ ਪ੍ਰਧਾਨ ਸੁਖਦੇਵ ਚੌਧਰੀ ਨੇ ਕਿਹਾ ਕਿ ਪੰਚਾਇਤ ਮੰਤਰੀ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਉਚਿੱਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਸੁਦੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਡੇਰਾਬਸੀ ਇਲਾਕੇ ਵਿੱਚ ਨਾਜਾਇਜ਼ ਕਬਜ਼ੇ ਹਟਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…