ਲੁੱਟਾਂ-ਖੋਹਾਂ ਕਰਨ ਵਾਲੇ ਗੈਂਗਸਟਰ ਸੰਪਤ ਨਹਿਰਾ ਗਰੋਹ ਦੇ 5 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 32 ਬੋਰ ਦਾ 1 ਪਿਸਤੌਲ, 5 ਜਿੰਦਾ ਕਾਰਤੂਸ ਤੇ ਇੱਕ ਬਰਿਜਾ ਗੱਡੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗਸਟਰ ਸੰਪਤ ਨਹਿਰਾ ਗਰੋਹ ਦੇ 5 ਮੈਂਬਰਾਂ ਵਿਕਾਸ ਉਰਫ਼ ਲੱਕੀ ਵਾਸੀ ਪਿੰਡ ਬਡਾਲੀ (ਖਰੜ), ਜਸ਼ੀਨ ਅਖਤਰ ਵਾਸੀ ਨਕੋਦਰ (ਜਲੰਧਰ), ਗੁਰਪ੍ਰੀਤ ਸਿੰਘ ਉਰਫ਼ ਗੁਰੀ ਵਾਸੀ ਚਤਾਮਲੀ (ਰੂਪਨਗਰ), ਗੁਰਵਿੰਦਰ ਸਿੰਘ ਉਰਫ਼ ਬੰਟੀ ਅਤੇ ਰਮਨਦੀਪ ਸਿੰਘ ਉਰਫ਼ ਰਮਨਾ ਦੋਵੇਂ ਵਾਸੀ ਪਿੰਡ ਬਹਿਡਾਲੀ (ਰੂਪਨਗਰ) ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਐਸਪੀ (ਡੀ) ਅਮਨਦੀਪ ਸਿੰਘ ਬਰਾੜ, ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਖਰੜ ਖੇਤਰ ਵਿੱਚ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਗੈਂਗਸਟਰ ਸੰਪਤ ਨਹਿਰਾ ਗਰੋਹ ਦੇ ਮੈਂਬਰ ਵਿਕਾਸ ਉਰਫ਼ ਲੱਕੀ ਨੂੰ ਨਾਜਾਇਜ਼ ਅਸਲੇ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਨੇ ਪੁੱਛਗਿੱਛ ਦੱਸਿਆ ਕਿ ਜਨਵਰੀ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਬੰਟੀ, ਰਮਨਦੀਪ ਸਿੰਘ ਉਰਫ਼ ਰਮਨਾ ਨਾਲ ਮਿਲ ਕੇ ਮੋਰਿੰਡਾ-ਖਰੜ ਸੜਕ ’ਤੇ ਗੰਨ ਪੁਆਇੰਟ ’ਤੇ ਇੱਕ ਬਰਿਜਾ ਗੱਡੀ ਖੋਹੀ ਸੀ। ਇਸ ਸਬੰਧੀ ਬੀਤੀ 6 ਅਗਸਤ ਨੂੰ ਖਰੜ ਸਦਰ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦਾ ਇੱਕ ਪਿਸਤੌਲ ਤੇ 5 ਜਿੰਦਾ ਕਾਰਤੂਸ ਅਤੇ ਗੰਨ ਪੁਆਇੰਟ ’ਤੇ ਖੋਹੀ ਬਰਿਜਾ ਗੱਡੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ 30 ਜਨਵਰੀ 2022 ਨੂੰ ਖਰੜ ਸਦਰ ਥਾਣੇ ਵਿੱਚ ਧਾਰਾ 323, 384, 379 ਤਹਿਤ ਦਰਜ ਕੇਸ ਵੀ ਹੱਲ ਕਰ ਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…