Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਵੱਲੋਂ ਅਗਨੀਪਥ ਤੇ ਫ਼ਸਲਾਂ ਦੇ ਉਜਾੜੇ ਵਿਰੁੱਧ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਡੀਸੀ ਰਾਹੀਂ ਰਾਸ਼ਟਰਪਤੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਪੀਲ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਫੌਜ ਦੀ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਅਤੇ ਲਾਵਾਰਿਸ ਪਸ਼ੂਆਂ ਕਾਰਨ ਫ਼ਸਲਾਂ ਦੇ ਉਜਾੜੇ ਨੂੰ ਲੈ ਕੇ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਫ਼ਸਲਾਂ ਦਾ ਉਜਾੜਾ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਦਖ਼ਲ ਦੇ ਕੇ ਇਸ ਮਸਲੇ ਦਾ ਪੱਕਾ ਹੱਲ ਕਰਨ ਦੀ ਗੁਹਾਰ ਲਗਾਈ। ਇਸ ਦੌਰਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਗੈਰਮੌਜੂਦਗੀ ਵਿੱਚ ਏਡੀਸੀ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਲਿਖੇ ਦੋ ਵੱਖੋ-ਵੱਖਰੇ ਮੰਗ ਪੱਤਰ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਸਕੱਤਰ ਜਨਰਲ ਜਸਪਾਲ ਸਿੰਘ ਨਿਆਮੀਆਂ ਅਤੇ ਮੁੱਖ ਬੁਲਾਰੇ ਨਛੱਤਰ ਸਿੰਘ ਬੈਦਵਾਨ ਅਤੇ ਹੋਰਨਾਂ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਨਵੀਂ ਮੜ੍ਹੀ ਜਾ ਸਕੀਮ ‘ਅਗਨੀਪਥ’ ਸਕੀਮ ਨੂੰ ਨੌਜਵਾਨ ਵਿਰੋਧੀ ਦੱਸਦਿਆਂ ਇਸ ਯੋਜਨਾ ਨੂੰ ਮੁੱਢੋਂ ਰੱਦ ਕਰਨ ਦੀ ਕੀਤੀ। ਉਨ੍ਹਾਂ ਪੁਰਾਣੀ ਭਰਤੀ ਪ੍ਰਣਾਲੀ ਹੀ ਜਾਰੀ ਰੱਖਣ ਦੀ ਗੁਹਾਰ ਲਾਈ। ਫ਼ਸਲਾਂ ਦੇ ਉਜਾੜੇ ਸਬੰਧੀ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਵਿੱਚ ਕਿਸਾਨਾਂ ਨੇ ਕਿਹਾ ਕਿ ਆਵਾਰਾ ਪਸ਼ੂ ਖੇਤਾਂ ਵਿੱਚ ਖੜੀਆਂ ਫ਼ਸਲਾਂ ਨੂੰ ਤਬਾਹ ਕਰ ਰਹੇ ਹਨ। ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਸ਼ੂਆਂ ਦੇ ਹਮਲੇ ਨਾਲ ਕਿਸਾਨਾਂ ਨੂੰ ਸੱਟਾਂ ਵੀ ਲੱਗੀਆਂ ਹਨ। ਕਿਸਾਨਾਂ ਨੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਅਤੇ ਪਿੰਡਾਂ ਵਿੱਚ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਭੇਜਣ ਅਤੇ ਦਵਾਈਆਂ ਦਾ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸੜਕਾਂ ਦੇ ਨਿਰਮਾਣ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਮੁਆਵਜ਼ਾ ਦੇਣ ਅਤੇ ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਰਾਜਸੀ ਆਗੂਆਂ ਅਤੇ ਹੋਰਨਾਂ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਯਕੀਨੀ ਬਣਾਉਣ, ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਮੁੜ ਵਸੇਬਾ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ, ਗੁਰਮੁੱਖ ਸਿੰਘ ਨਿਊ ਲਾਂਡਰਾਂ, ਹਰਵਿੰਦਰ ਸਿੰਘ, ਕਰਮ ਸਿੰਘ ਬਲਾਕ ਪ੍ਰਧਾਨ ਡੇਰਾਬੱਸੀ, ਪ੍ਰੇਮ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ