ਫੇਜ਼-1 ਵਿੱਚ ਲਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ, 6 ਸੈਂਪਲਾਂ ’ਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਹਾਊਸ ਓਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ.) ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਫੇਜ਼-1 ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫ਼ਸਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੁੱਧ ਦਾ ਸੈਂਪਲ ਟੈੱਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ’ਤੇ ਦੁੱਧ ਖਪਤਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀਂ। ਉਨ੍ਹਾਂ ਕਿਹਾ ਅੱਜ ਦੇ ਇਸ ਕੈਂਪ ਵਿੱਚ 29 ਦੁੱਧ ਦੇ ਸੈਂਪਲ ਲਏ ਗਏ। ਜਿਨ੍ਹਾਂ ਨੂੰ ਟੈੱਸਟ ਕਰਕੇ ਨਤੀਜੇ ਮੌਕੇ ’ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਜਿਨ੍ਹਾਂ ਵਿੱਚ ਯੂਰੀਆ, ਕਾਸਟਿਕ ਸੋਡਾ ਅਤੇ ਸਟਾਰਚ ਦੇ ਸੈਂਪਲ ਟੈਸਟ ਕੀਤੇ ਗਏ। ਇਨ੍ਹਾਂ ਸੈਂਪਲਾ ਦੀ ਰਿਪੋਰਟ ਨਿੱਲ ਪਾਈ ਗਈ । ਉਨ੍ਹਾਂ ਕਿਹਾ 6 ਸੈਂਪਲਾ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਪਲ ਵਿੱਚ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ।
ਉਨ੍ਹਾਂ ਦੱਸਿਆ ਕਿ ਕੈਂਪ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਕਮਰਾ ਨੰਬਰ-434, ਤੀਸਰੀ ਮੰਜ਼ਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸਮਾਂ ਸਵੇਰੇ 9 ਤੋਂ 11 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿਸੇ ਵੀ ਥਾਂ ਉੱਤੇ ਵਿਸ਼ੇਸ਼ ਤੌਰ ਤੇ ਅਜਿਹਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 95928-13411 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਪੀਐਸ ਵਿਰਦੀ ਨੇ ਕੈਂਪ ਨੂੰ ਆਯੋਜਨ ਕਰਨ ਲਈ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…