Share on Facebook Share on Twitter Share on Google+ Share on Pinterest Share on Linkedin ਇਨਸਾਫ਼ ਪ੍ਰਾਪਤੀ ਲਈ ਹੁਣ ਅਨਮੋਲ ਗਗਨ ਮਾਨ ਦੀ ਕੋਠੀ ਦੇ ਬਾਹਰ ‘ਪੱਕਾ ਮੋਰਚਾ’ ਲਾਉਣਗੇ ਕਿਸਾਨ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਭਖਿਆ, ਚੰਦੂਮਾਜਰਾ ਵੀ ਅਕਾਲੀ ਵਰਕਰਾਂ ਸਮੇਤ ਧਰਨੇ ’ਤੇ ਬੈਠੇ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਸਾਢੇ 3 ਮਹੀਨੇ ਤੋਂ ਕਿਸਾਨਾਂ ਦਾ ਲੜੀਵਾਰ ਧਰਨਾ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਜ਼ਮੀਨ ਮਾਲਕ, ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਹੇਠ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਪਿਛਲੇ ਕਰੀਬ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਅੱਜ ਕਿਸਾਨਾਂ ਦੇ ਧਰਨੇ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਖ਼ੁਦ ਧਰਨੇ ’ਤੇ ਬੈਠ ਗਏ ਅਤੇ ਅਕਾਲੀ ਦਲ ਵੱਲੋਂ ਰੋਡ ਸੰਘਰਸ਼ ਕਮੇਟੀ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਉਧਰ, ਕਿਸਾਨ ਆਗੂਆਂ ਨੇ ਇਨਸਾਫ਼ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕਰਕੇ ਪ੍ਰਸ਼ਾਸਨ ਦੀ ਨੀਂਦ ਉੱਡਾ ਦਿੱਤੀ ਹੈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੌਡੀਆਂ ਦੇ ਭਾਅ ਜ਼ਮੀਨਾਂ ਐਕਵਾਇਰ ਦੀ ਕਾਰਵਾਈ ਨੂੰ ਅਕਾਲੀ ਦਲ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ, ਜੇਕਰ ਲੋੜ ਪਈ ਤਾਂ ਅਕਾਲੀ ਦਲ ਵੀ ਸੜਕਾਂ ’ਤੇ ਉੱਤਰਨ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੱਕ ਥੱਲੇ ਚਿੱਟੇ ਦਿਨ ਦਲਾਲਾਂ ਰਾਹੀਂ ਕਿਸਾਨਾਂ ਤੋਂ ਉਪਜਾਊ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਅਤੇ ਜ਼ਮੀਨਾਂ ਦੇ ਵੱਖੋ-ਵੱਖਰੇ ਭਾਅ ਦੇ ਕੇ ਕਿਸਾਨਾਂ ਨੂੰ ਆਪਸ ਵਿੱਚ ਲੜਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਲਾਲ ਅਤੇ ਅਫ਼ਸਰ ਮੌਜਾ ਮਾਣ ਰਹੇ ਹਨ ਅਤੇ ਜ਼ਮੀਨਾਂ ਦੇ ਮਾਲਕ ਇਨਸਾਫ਼ ਲਈ ਸੜਕਾਂ ’ਤੇ ਧੱਕੇ ਖਾ ਰਹੇ ਹਨ। ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਰਣਬੀਰ ਸਿੰਘ ਗਰੇਵਾਲ, ਦਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਉਹ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਹੁਣ ਤੱਕ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਲੇਕਿਨ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਮਾਰਕੀਟ ਭਾਅ ਅਨੁਸਾਰ ਕਿਸਾਨ\ਜ਼ਮੀਨ ਮਾਲਕਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਹੋਰ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੇ ਸੋਮਵਾਰ ਤੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ। ਮਹਿਲਾ ਕਿਸਾਨ ਆਗੂ ਬੀਬੀ ਗੁਰਜੀਤ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਨੇ ਆਮ ਆਦਮੀ ਦੀ ਦੁਹਾਈ ਦੇ ਕੇ ਵੋਟਾਂ ਲਈਆਂ ਅਤੇ ਹੁਣ ਸਰਕਾਰ ਬਣਨ ਤੋਂ ਬਾਅਦ ਹੁਕਮਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਲ ਗਏ। ਉਨ੍ਹਾਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਮੁਹਿੰਮ ਨੂੰ ਮਹਿਜ਼ ਡਰਾਮੇਬਾਜ਼ੀ ਦੱਸਦਿਆਂ ਕਿਹਾ ਕਿ ਕੌਮੀ ਮਾਰਗਾਂ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੇ ਐਵਾਰਡ ਸੁਣਾਏ ਜਾਣ ਦੇ ਮਾਮਲੇ ਦੀ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਰਣਬੀਰ ਸਿੰਘ ਪੂਨੀਆ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊ ਲਾਂਡਰਾਂ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲਾਂਡਰਾਂ, ਗੁਰਜਿੰਦਰ ਸਿੰਘ ਤਾਜ਼ਲਪੁਰ, ਕਮਲਜੀਤ ਸਿੰਘ ਰੂਬੀ, ਬਲਵਿੰਦਰ ਸਿੰਘ ਲਖਨੌਰ, ਹਰਵਿੰਦਰ ਸਿੰਘ ਪੱਤੋਂ, ਕਰਮਜੀਤ ਸਿੰਘ ਬੜੀ, ਕਮਲਜੀਤ ਸਿੰਘ ਲਾਂਡਰਾਂ, ਬੇਅੰਤ ਸਿੰਘ ਢੇਲਪੁਰ, ਗੁਰਦੀਪ ਸਿੰਘ ਮਾਮੂਪੁਰ, ਮਾਨ ਸਿੰਘ ਝਿੰਗੜਾ, ਮਹਿੰਦਰ ਸਿੰਘ ਢੇਲਪੁਰ ਸਮੇਤ ਹੋਰ ਕਿਸਾਨ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ