Share on Facebook Share on Twitter Share on Google+ Share on Pinterest Share on Linkedin ਕੀ ਸੁਰੱਖਿਆ ਵਾਪਸ ਲੈਣ ਵਾਲਾ ਸਰਕਾਰੀ ਪੱਤਰ ਵਾਇਰਲ ਕਰਨ ਵਾਲਿਆਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ?: ਖਹਿਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁਹਾਲੀ ਵਿੱਚ ਦਰਜ ਕੇਸ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ‘‘ਮੈਂ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਜ਼ੁਬਾਨ ਵਿੱਚ ਭੇਜੇ ਗਏ ਲਵ ਲੈਟਰ (ਐਫ਼ਆਈਆਰ) ਦਾ ਸਵਾਗਤ ਕਰਦਾ ਹਾਂ’’ ਪਰ ਕੀ ਆਮ ਆਦਮੀ ਪਾਰਟੀ (ਆਪ) ਦੇ ਆਫੀਸ਼ਅਲ ਪੇਜਾਂ ’ਤੇ ਪਿਛਲੇ ਦਿਲਾਂ ਦੌਰਾਨ ਪੰਜਾਬ ਦੇ ਗਾਇਕਾਂ ਅਤੇ ਰਾਜਸੀ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਸਬੰਧੀ ਸਰਕਾਰੀ ਪੱਤਰ ਨੂੰ ਸ਼ੇਅਰ ਕਰਨ ਵਾਲੇ ਵਿਅਕਤੀਆਂ, ਜਿਸ ਕਾਰਨ ਕਾਂਗਰਸ ਦੀ ਟਿਕਟ ’ਤੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ। ਕੀ ਗਾਇਕ ਦਾ ਕਤਲ ਕਰਵਾਉਣ ਵਾਲੇ ਮੁੱਖ ਮੰਤਰੀ ਖ਼ਿਲਾਫ਼ ਵੀ ਪੁਲੀਸ ਕੋਈ ਕੇਸ ਦਰਜ ਹੋਵੇਗਾ? ਕੀ ਭਗਵੰਤ ਮਾਨ ਵਿੱਚ ਐਨੀ ਜੁਰੱਅਤ ਹੈ ਕਿ ਪੰਜਾਬ ਦੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾ ਕੇ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖ਼ੁਦ ਨੂੰ ਆਪ ਪੰਜਾਬ ਦਾ ਝੂਠਾ ਪ੍ਰਧਾਨ ਦਿਖਾਉਣ ਵਾਲੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕਾਰਵਾਈ ਕਰਨਗੇ? ਖਹਿਰਾ ਨੇ ਕਿਹਾ ਕਿ ਇੰਜ ਮਹਿਸੂਸ ਹੁੰਦਾ ਹੈ ਕਿ ਅਲਕਾ ਲਾਂਬਾ ਵਰਗੇ ਸਿਆਸੀ ਵਿਰੋਧੀਆਂ ’ਤੇ ਝੂਠੇ ਪਰਚੇ ਦਰਜ ਕਰਵਾਉਣ ਵਾਲੇ ਕੇਜਰੀਵਾਲ ਨੇ ਕੋਈ ਸਬਕ ਨਹੀਂ ਸਿੱਖਿਆ ਅਤੇ ਹੁਣ ਉਨ੍ਹਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਉਹ ਅਜਿਹੇ ਝੂਠੇ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਹਿ ਵਿਭਾਗ ਦੀ ਰਿਪੋਰਟ ’ਤੇ ਸੂਬੇ ਦੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਸੀ। ਇਹ ਸਰਕਾਰੀ ਪੱਤਰ ਸੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਗਿਆ ਸੀ ਅਤੇ ਨੈਸ਼ਨਲ ਮੀਡੀਆ ਨੇ ਵੀ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ। ਜਿਸ ਦਾ ਗੈਂਗਸਟਰਾਂ ਨੇ ਲਾਹਾ ਚੁੱਕਦਿਆਂ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ