ਪੰਜਾਬ ਦੇ ਮੁਲਾਜ਼ਮਾਂ ਨੇ ‘ਆਪ’ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ, ਮੁਲਾਜ਼ਮਾਂ ਨੂੰ ਪਸੰਦ ਨਹੀਂ ਆਇਆ ਬਦਲਾਅ

ਮੁੱਖ ਮੰਤਰੀ ਕੋਲ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਨ ਦਾ ਟਾਇਮ ਹੀ ਨਹੀਂ, ਮੁਲਾਜ਼ਮ ਸੜਕਾਂ ’ਤੇ ਆਉਣ ਲਈ ਮਜਬੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਨੇ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਆਮ ਅਵਾਮ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਜ਼ਮੀਨੀ ਪੱਧਰ ਤੇ ਬਿਨਾ ਕੁੱਝ ਕੀਤੇ ਹੀ ਇਸ਼ਤਿਹਾਰਾ ਅਤੇ ਘਟੀਆ ਦਰਜੇ ਦੀਆਂ ਮਸ਼ਹੂਰੀਆਂ ਨਾਲ ਪੰਜਾਬ ਦੇ ਲੋਕਾ ਅਤੇ ਮੁਲਾਜ਼ਮਾ ਨੂੰ ਬੇਵਕੂਫ਼ ਬਣਾਉਣ ਦੀ ਜੋ ਨੀਤੀ ਅਖਤਿਆਰ ਕੀਤੀ ਹੈ, ਅੱਜ ਉਸ ਦੇ ਵਿਰੋਧ ਵਿੱਚ ਸੈਕਟਰ-17 ਵਿੱਚ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟਾਂ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ।
ਇਸ ਰੈਲੀ ਵਿੱਚ ਸ਼ਾਮਲ ਪੰਜਾਬ ਸਟੇਟ ਮਨਸਟੀਰੀਅਲ ਸਰਵਿਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸ਼ੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਅਤੇ ਸ਼ੁਸੀਲ ਕੁਮਾਰ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੇ ਕਨਵੀਨਰ ਅਤੇ ਕੋ ਕਨਵੀਨਰ ਦਵਿੰਦਰ ਸਿੰਘ ਬੈਨੀਪਾਲ ਅਤੇ ਜਸਮਿੰਦਰ ਸਿੰਘ,ਸੁਖਵਿੰਦਰ ਸਿੰਘ, ਸੰਦੀਪ ਬਰਾੜ, ਸੁਖਚੈਨ ਸਿੰਘ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੀ ਲੇਡੀਜ਼ ਵਿੰਗ ਦੀ ਕਨਵੀਨਰ ਸ੍ਰੀਮਤੀ ਕੰਵਲਜੀਤ ਕੌਰ ਨੇ ਮੀਡੀਆ ਦੇ ਮੁਖਾਤਿਬ ਹੁੰਦਿਆਂ ਕਿਹਾ ਕੀ ਆਮ ਆਦਮੀ ਪਾਰਟੀ ਦੇ ਆਗੁਆਂ ਵੱਲੋਂ ਮੁਲਾਜਮਾਂ ਦੀ ਮੰਗਾ ਜਿਵੇ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਡੀਏ ਦੀਆਂ ਕਿਸ਼ਤਾ ਜਾਰੀ ਕਰਨਾ, ਪੈਨਸ਼ਨਰ ਸਾਥੀਆਂ ਦੀ ਪੈਨਸ਼ਨ 2.59 ਦੇ ਗੁਣਾਕ ਤਹਿਤ ਸੋਧਣਾ, ਪੈ ਕਮਿਸ਼ਨ ਦਾ ਬਕਾਇਆ ਅਦਾ ਕਰਨਾ, ਮਿਤੀ 01-01-2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਤਰੱਕੀ ਦੀ ਮਿਤੀ ਤੋਂ ਤਨਖਾਹ ਕਮਿਸ਼ਨ ਦਾ 15% ਲਾਭ ਦੇਣਾ, ਨਵੇਂ ਭਰਤੀ ਮੁਲਾਜ਼ਮਾ ਦਾ ਪ੍ਰੋਬੇਨਸ਼ਨ ਪੀਰੀਅਡ 2 ਸਾਲ ਦਾ ਕਰਨਾ ਅਤੇ ਪ੍ਰੋਬੇਸ਼ਨ ਦੋਰਾਨ ਪੂਰੀ ਤਨਖਾਹ ਦੇਣਾ, 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਬੰਦ ਕਰਨਾ, ਵੱਖ-ਵੱਖ ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰਨਾ, 4,9 ਅਤੇ 14 ਸਾਲਾ ਏ.ਸੀ.ਪੀ. ਮੁੜ ਬਹਾਲ ਕਰਨਾ ਅਤੇ 2020 ਤੋਂ ਬਾਅਦ ਭਰਤੀ ਮੁਲਾਜ਼ਮਾ ਨੂੰ ਪੰਜਾਬ ਦਾ ਤਨਖਾਹ ਕਮਿਸ਼ਨ ਦੇਣ ਦੇ ਕੀਤੇ ਵਾਅਦੇ ਵਿਚੋਂ ਅੱਜੇ ਤੱਕ ਆਮ ਸਰਕਾਰ ਨੇ ਇਹਨਾ ਵਿਚੋਂ ਕਿਸੇ ਵੀ ਵਾਅਦੇ ਨਾਲ ਵਫਾ ਨਹੀਂ ਕੀਤੀ।
ਇਹਨਾਂ ਮੰਗਾਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਸੂਬਾ ਪ੍ਰਧਾਨ ਅਤੇ ਮੰਚ ਦੇ ਕੋ-ਕਨਵੀਨਰ ਜਸਮਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਦੇ ਅਧੀਨ ਹੋਣ ਕਾਰਨ ਵੀ ਸਹਿਕਾਰਤਾ ਵਿਭਾਗ ਵਿਖੇ ਸੀਨੀਅਰ ਸਹਾਇਕਾਂ ਤੋਂ ਸੁਪਰਡੈਂਟ ਦੀ ਤਰੱਕੀ ਬਾਬਤ ਕੇਸ ਕਾਫੀ ਲੰਮੇ ਸਮੇਂ ਤੋਂ ਉੱਚ ਅਧਿਕਾਰੀਆਂ ਪਾਸ ਲਮਕ ਅਵਸਤਾ ਵਿੱਚ ਪਏ ਹਨ ਅਤੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਵੀ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਕਰਕੇ ਪੰਜਾਬ ਸਰਕਾਰ ਦੇ ਕਲੈਰੀਕਲ ਕਾਮਿਆਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਟੇਟ ਮਨਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਪੰਜਾਬ ਵਿੱਚ ਜ਼ੋਨਲ ਰੈਲੀਆਂ ਦਾ ਅਗਾਜ ਕੀਤਾ ਗਿਆ ਹੈ ਜਿਸ ਤਹਿਤ ਅੱਜ ਦੀ ਚੰਡੀਗੜ੍ਹ ਦੀ ਰੈਲੀ ਤਹਿਤ ਸਾਂਝੇ ਮੁਲਾਜ਼ਮ ਮੰਚ ਵੱਲੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ ਹੋਰ ਤਿੱਖਾ ਕਰਦੇ ਹੋਏ ਆਪ ਸਰਕਾਰ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾਵੇਗ।
ਇਸ ਰੈਲੀ ਨੂੰ ਸੰਬੋਧਨ ਕਰਦਿਆ ਸਾਂਝੇ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ ਨੂੰ ਆਪਣਾ ਆਈਟੀ ਵਿੰਗ ਦੇ ਗਠਨ ਕਰਨ ਨੂੰ ਕਿਹਾ ਤਾਂ ਕਿ ਸਰਕਾਰ ਵੱਲੋਂ ਅਤੇ ਸਰਕਾਰ ਦੀਆਂ ਭੇਡਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਰਗਾ ਵਿਚ ਵੰਡਣ ਲਈ ਸੋਸ਼ਲ ਮੀਡੀਏ ਰਾਹੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ ਅਤੇ ਮੁਲਾਜ਼ਮਾ ਤੇ ਸਰਕਾਰੀ ਆਈਟੀ ਵਿੰਗ ਦਾ ਸਾਹਮਣਾ ਕਰਕੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਵਿੱਚ ਲਿਆ ਕੇ ਸੱਚ ਦਿਖਾਇਆ ਜਾ ਸਕੇ ਕਿਉਂਕਿ ਸਰਕਾਰੀ ਮੁਲਾਜ਼ਮਾਂ ਨੂੰ ਪਤਾ ਹੈ ਕਿ ਆਪ ਸਰਕਾਰ ਕਿਸ ਤਰ੍ਹਾਂ ਪੰਜਾਬੀਆਂ ਵਿੱਚ ਵੰਡੀਆਂ ਪਾ ਕੇ ਅਤੇ ਆਮ ਲੋਕਾਂ ਨੂੰ ਸੰਘਰਸ਼ੀਲ ਲੋਕਾ ਵਿਰੁੱਧ ਖੜਾ ਕਰ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣਾ ਚਾਹੁੰਦੀ ਹੈ।
ਇਸ ਰੈਲੀ ਵਿੱਚ ਸਕੱਤਰੇਤ ਸਮੇਤ ਵੱਖ-ਵੱਖ ਡਾਇਰੈਕਟੋਰੇਟਜ਼ ਤੋਂ ਸਾਥੀ ਸ੍ਰੀਮਤੀ ਜਸਵੀਰ ਕੌਰ, ਸ਼ਮਸ਼ੇਰ ਸਿੰਘ, ਜਗਜੀਵਨ ਸਿੰਘ, ਹਰਚੰਦ ਸਿੰਘ, ਸੰਦੀਪ ਡਾਂਗੀ, ਹਰਚਨਜੀਤ ਸਿੰਘ, ਮਹਾਂਵੀਰ ਸਿੰਘ, ਗੁਰਬਿੰਦਰ ਸਿੰਘ ਪੰਮਾਂ, ਲਖਵਿੰਦਰ ਸਿੰਘ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਅਨਿਲ ਕੁਮਾਰ, ਗੁਰਪ੍ਰੀਤ ਜੋਲੀ, ਬਲਬੀਰ ਸਿੰਘ, ਕੁਲਵਿੰਦਰ ਸਿੰਘ ਬੰਟੀ, ਜਸਵੰਤ ਸਿੰਘ, ਕਮਲਪ੍ਰੀਤ ਸਿੰਘ, ਰਾਜੂ ਯਾਦਵ, ਸਿੰਕੰਦਰ ਸਿੰਘ, ਮੁਨੀਸ਼ ਕੁਮਾਰ, ਮਨੀਸ਼ , ਦਵਿੰਦਰ ਕੁਰਾਲੀ ਨੇ ਭਾਗ ਲਿਆ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…