Share on Facebook Share on Twitter Share on Google+ Share on Pinterest Share on Linkedin ਸਿੱਧੂ ਮੂਸੇਵਾਲਾ ਦੇ ਪਿਤਾ ਦੀ ਤਬੀਅਤ ਵਿਗੜੀ, ਹਸਪਤਾਲ ਵਿੱਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 15 ਸਤੰਬਰ: ਪੰਜਾਬ ਦੇ ਮਸ਼ਹੂਰ ਗਾਇਕ ਰਹੇ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਨੂੰ ਪਟਿਆਲਾ ਸਥਿਤ ਦਿਲ ਦੇ ਰੋਗਾਂ ਦੇ ਹਸਪਤਾਲ (ਪਟਿਆਲਾ ਹਾਰਟ ਹਸਪਤਾਲ) ਵਿੱਚ ਵੀਰਵਾਰ ਨੂੰ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਦੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਭਲਕੇ ਸ਼ੁੱਕਰਵਾਰ ਨੂੰ ਹਾਰਟ ਦੀ ਸਰਜਰੀ ਹੋਵੇਗੀ। ਉਸ ਦੇ ਸਟੰਟ ਪਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਬਲਕੌਰ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ