ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

ਸਮਾਜ ਵਿੱਚ ਬਰਾਬਰੀ ਦੇ ਹੱਕਾਂ ਲਈ ਦਲਿਤ ਬੱਚਿਆਂ ਲਈ ਮਿਆਰੀ ਸਿੱਖਿਆ ਜ਼ਰੂਰੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਸੈਕਟਰ-69 ਸਥਿਤ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ (ਰਜਿ.) ਦੀ ਨਵੀਂ ਇਮਾਰਤ (ਗਰਾਉਂਡ ਫਲੋਰ) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਨੇ ਪਿੱਲਰਾਂ ਦੇ ਨਿਰਮਾਣ ਦੌਰਾਨ ਮਿਕਸਚਰ ਸੀਮਿੰਟ ਪਾਇਆ ਅਤੇ ਆਪਣੇ ਹੱਥ ’ਚ ਕਾਂਡੀ ਫੜ ਕੇ ਉਸਾਰੀ ਕਾਰਜਾਂ ਵਿੱਚ ਯੋਗਦਾਨ ਪਾਇਆ।
ਵਿਧਾਇਕ ਕੁਲਵੰਤ ਸਿੰਘ ਨੇ ਸੰਸਥਾ ਵੱਲੋਂ ਸਮਾਜ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰ ਸੰਭਵ ਸਹਾਇਤਾ ਅਤੇ ਮਾਲੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਲੋਕਾਂ ਨੂੰ ਡਾ. ਭੀਮ ਰਾਓ ਅੰਬੇਦਕਰ ਦੀ ਬਹੁਤ ਵੱਡੀ ਦੇਣ ਹੈ ਅਤੇ ਜੇ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ ਅਤੇ ਆਜ਼ਾਦ ਤੌਰ ’ਤੇ ਆਪਣਾ ਕੰਮ ਕਰਨ ਦੇ ਯੋਗ ਬਣੇ ਹਾਂ, ਇਹ ਸਭ ਡਾ. ਅੰਬੇਦਕਰ ਦੀ ਦੇਣ ਹੈ। ਉਨ੍ਹਾਂ ਗਰੀਬ ਵਰਗ ਦੇ ਪਰਿਵਾਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਆਪਣੇ ਕਿਸੇ ਕਿਸਮ ਦਾ ਲੋਭ ਲਾਲਚ ਤਿਆਗ ਕੇ ਸਿਰਫ਼ ਤੇ ਸਿਰਫ਼ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਦਾ ਤਹੀਆ ਕਰਨ ਤਾਂ ਜੋ ਗਰੀਬਾਂ ਦੇ ਬੱਚੇ ਚੰਗਾਂ ਪੜ੍ਹ ਲਿਖ ਕੇ ਵੱਡੇ ਅਫ਼ਸਰ ਬਣ ਸਕਣ ਜਾਂ ਆਪਣਾ ਕੋਈ ਵੱਡਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਦਲਿਤਾਂ ਲਈ ਸਮਾਜ ਵਿੱਚ ਬਰਾਬਰਤਾ ਦਾ ਹੱਕ ਹਾਸਲ ਕਰਨ ਲਈ ਮਿਆਰੀ ਸਿੱਖਿਆ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਤਾਰ ਸਿੰਘ ਨੇ ਵਿਧਾਇਕ ਕੁਲਵੰਤ ਸਿੰਘ ਅਤੇ ਹੋਰਨਾਂ ਬੁੱਧੀਜੀਵੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਦਾ ਧੰਨਵਾਦ ਕੀਤਾ। ਸੰਸਥਾ ਦੇ ਮੀਤ ਪ੍ਰਧਾਨ ਸਿਕੰਦਰ ਸਿੰਘ, ਬਲਦੇਵ ਸਿੰਘ, ਚੌਧਰੀ ਕਿਸ਼ੋਰੀ ਲਾਲ, ਵਿੱਤ ਸਕੱਤਰ ਹਰੀ ਰਾਮ ਅਤੇ ਸਮਾਜ ਸੇਵੀ ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …