Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ: ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਰਾਕੇਟ ਪ੍ਰੋਪੈਲਡ ਗਰੇਨੇਡ (ਆਰਪੀਜੀ) ਹਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵਿਟ ਕਰਕੇ ਸਾਂਝੀ ਕੀਤੀ ਹੈ। ਚੜ੍ਹਤ ਸਿੰਘ, ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਖੂੰਖਾਰ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਲੰਡਾ ਦਾ ਕਰੀਬੀ ਸਾਥੀ ਹੈ। ਮੁਲਜ਼ਮ ਨੂੰ ਅੱਜ ਦੇਰ ਸ਼ਾਮ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਪੰਜ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਸਪੈਸ਼ਲ ਅਪਰੇਸ਼ਨ ਸੈੱਲ ਨੇ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦਰਜ ਇੱਕ ਪੁਰਾਣੇ ਵਿੱਚ ਕੇਸ ਵਿੱਚ ਚੜ੍ਹਤ ਸਿੰਘ ਨੂੰ ਨਾਮਜ਼ਦ ਕੀਤਾ ਹੈ। ਸਪੈਸ਼ਲ ਅਪਰੇਸ਼ਨ ਸੈੱਲ ਹੁਣ ਵੱਖਰੇ ਤੌਰ ’ਤੇ ਪੁੱਛਗਿੱਛ ਕਰੇਗਾ। ਸੂਤਰਾਂ ਦੀ ਜਾਣਕਾਰੀ ਅਨੁਸਾਰ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਸਪੈਸ਼ਲ ਅਪਰੇਸ਼ਲ ਸੈੱਲ ਨੇ ਪਾਈ ਹੈ। ਜਦੋਂਕਿ ਦਿੱਲੀ ਪੁਲੀਸ ਨੂੰ ਵੀ ਉਹ ਲੋੜੀਂਦਾ ਸੀ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਇਸ ਕਾਰਵਾਈ ਨੂੰ ਕੌਮੀ ਜਾਂਚ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਦੌਰਾਨ ਅੰਜਾਮ ਦਿੱਤਾ ਹੈ। ਦੱਸ ਦਈਏ ਪਿਛਲੇ ਦਿਨੀਂ ਸੋਹਾਣਾ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ 272 ਪੰਨਿਆਂ ਦਾ ਚਾਲਾਨ ਪੇਸ਼ ਕੀਤਾ ਗਿਆ ਸੀ। ਬੀਤੀ 9 ਮਈ ਨੂੰ ਪੌਣੇ ਅੱਠ ਵਜੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਨਾਲ ਹਮਲਾ ਕੀਤਾ ਗਿਆ ਸੀ। ਪੁਲੀਸ ਅਨੁਸਾਰ ਚੜ੍ਹਤ ਸਿੰਘ ਇਸ ਹਮਲੇ ਦਾ ਮੁੱਖ ਸੰਚਾਲਕ ਹੈ। ਮੁਲਜ਼ਮ ਨੇ ਲੰਡਾ ਦੀ ਮਦਦ ਨਾਲ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦਾ ਰਿਹਾ ਸੀ। ਚੜ੍ਹਤ ਨੇ ਪਾਕਿਸਤਾਨ ਵਿੱਚ ਰਹਿੰਦੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਰਾਹੀਂ ਪਾਕਿਸਤਾਨ ਦੀ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਮੰਗਵਾਏ ਸਨ। ਜਾਣਕਾਰੀ ਅਨੁਸਾਰ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂਕਿ ਹਮਲੇ ਵਿੱਚ ਸ਼ਾਮਲ ਇੱਕ ਹੋਰ ਬਾਲ ਅਪਰਾਧੀ ਨੂੰ ਪਿਛਲੇ ਦਿਨੀਂ ਦਿੱਲੀ ਪੁਲੀਸ ਦੇ ਸਪੈਸ਼ਲ ਵਿੰਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਜਲਦੀ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਦੇ ਇੱਕ ਹੋਰ ਮੁਲਜ਼ਮ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਦੀ ਭਾਲ ਵਿੱਚ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਇੱਕ ਆਦਤਨ ਅਪਰਾਧੀ ਹੈ ਅਤੇ ਉਹ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕਈ ਘਿਣਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ ਅਤੇ ਆਰਪੀਜੀ ਹਮਲੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੜ੍ਹਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2015 ਵਿੱਚ ਤਰਨਤਾਰਨ ਦੇ ਖੇਮਕਰਨ ਵਿੱਚ ਇੱਕ ਦੁਕਾਨਦਾਰ ਸ਼ਸ਼ੀ ਕਪੂਰ ਦਾ ਕਤਲ ਕਰ ਦਿੱਤਾ ਸੀ। ਮੁਲਜ਼ਮ ਨੇ ਆਪਣੀ ਪੈਰੋਲ ਦੌਰਾਨ ਆਰਪੀਜੀ ਹਮਲਾ ਜਿਸਦਾ ਉਦੇਸ਼ ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ, ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸ਼ਾਨ ਕੁੱਲਾ ਅਤੇ ਹੋਰਨਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ