Share on Facebook Share on Twitter Share on Google+ Share on Pinterest Share on Linkedin ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਧਰਨੇ ’ਤੇ ਬੈਠੇ ਚੰਦੂਮਾਜਰਾ ਤੇ ਹੋਰ ਅਕਾਲੀ ਆਗੂ ਆਪ ਸਰਕਾਰ ਹਰ ਫਰੰਟ ’ਤੇ ਫੇਲ, ਲੋਕਾਂ ਦਾ ਮੋਹ ਭੰਗ ਹੋਇਆ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸੋਹਾਣਾ ਪਾਣੀ ਦੀ ਟੈਂਕੀ ਦੇ ਥੱਲੇ ਲੜੀਵਾਰ ਧਰਨੇ ’ਤੇ ਬੈਠੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਚੰਦੂਮਾਜਰਾ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਵੀ ਕੀਤਾ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਮੌਜੂਦ ਨਾਲ ਸਨ। ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰ ਨੌਜਵਾਨਾਂ, ਕੱਚੇ ਮੁਲਾਜ਼ਮਾਂ, ਕਿਸਾਨਾਂ ਸਮੇਤ ਹਰੇਕ ਵਰਗ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪ੍ਰੰਤੂ ਸਤਾ ਹਥਿਆਉਣ ਤੋਂ ਬਾਅਦ ਆਪ ਲੀਡਰਸ਼ਿਪ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਮਨੋਂ ਭੁਲਾ ਦਿੱਤਾ ਹੈ। ਜਿਸ ਕਾਰਨ ਇਨਸਾਫ਼ ਪ੍ਰਾਪਤੀ ਲਈ ਮੁਲਾਜ਼ਮ ਵਰਗ ਅਤੇ ਆਮ ਲੋਕਾਂ ਨੂੰ ਟੈਂਕੀਆਂ ’ਤੇ ਚੜ੍ਹਨਾ ਪੈ ਰਿਹਾ ਹੈ ਅਤੇ ਲੜੀਵਾਰ ਧਰਨੇ ਦੇਣੇ ਪੈ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਬੈਦਵਾਨ, ਕਮਲਜੀਤ ਸਿੰਘ ਰੂਬੀ, ਮਨਜੀਤ ਸਿੰਘ ਮੁੰਧੋਸੰਗਤੀਆਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਦੇਵ ਸਿੰਘ ਓਐਸਡੀ, ਅਵਤਾਰ ਸਿੰਘ ਦਾਊ, ਬਲਵਿੰਦਰ ਸਿੰਘ ਲਖਨੌਰ, ਕਮਲਜੀਤ ਸਿੰਘ ਬੜੀ, ਗੁਰਪ੍ਰਤਾਪ ਬੜੀ, ਗੁਰਪ੍ਰੀਤ ਸਿੰਘ ਸਿੱਧੂ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ