ਮੁਹਾਲੀ ਹਮਲਾ: ਮੁੱਖ ਮੁਲਜ਼ਮ ਚੜ੍ਹਤ ਸਿੰਘ ਦੀ ਨਿਸ਼ਾਨਦੇਹੀ ’ਤੇ ਏਕੇ-56 ਬਰਾਮਦ, ਦੋ ਹੋਰ ਮੁਲਜ਼ਮ ਗ੍ਰਿਫ਼ਤਾਰ

ਕੈਨੇਡਾ ਬੈਠੇ ਲਖਬੀਰ ਲੰਡਾ ਦਾ ਨਜ਼ਦੀਕੀ ਹੈ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਮੁਹੰਮਦ ਤੌਸੀਫ ਚਿਸ਼ਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਰਾਕੇਟ ਪ੍ਰੋਪੇਲਡ ਗਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਚੜ੍ਹਤ ਸਿੰਘ ਦੇ ਖੁਲਾਸਿਆਂ ਦੇ ਅਧਾਰ ’ਤੇ ਇੱਕ ਏਕੇ-56 ਅਸਾਲਟ ਰਾਈਫ਼ਲ ਦੀ ਬਰਾਮਦ ਕਰਕੇ ਮੁਲਜ਼ਮ ਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਮੁਲਜ਼ਮ ਚੜ੍ਹਤ ਸਿੰਘ ਨੂੰ ਪਨਾਹ ਦਿੰਦੇ ਸਨ।
ਜਾਣਕਾਰੀ ਅਨੁਸਾਰ ਬੀਤੀ 9 ਮਈ ਨੂੰ ਦੇਰ ਸ਼ਾਮ ਲਗਪਗ 19:45 ਵਜੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਆਰਪੀਜੀ ਹਮਲਾ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ਼ ਚਿੰਕੀ ਵਾਸੀ ਅਜਮੇਰ (ਰਾਜਸਥਾਨ) ਅਤੇ ਸੁਨੀਲ ਕੁਮਾਰ ਉਰਫ਼ ਕਾਲਾ ਵਜੋਂ ਹੋਈ ਹੈ। ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੇ ਖ਼ੁਲਾਸੇ ’ਤੇ ਪੰਜਾਬ ਪੁਲੀਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਚੜ੍ਹਤ ਸਿੰਘ ਸਪੈਸ਼ਲ ਅਪਰੇਸ਼ਨ ਸੈੱਲ ਕੋਲ ਪੁਲੀਸ ਰਿਮਾਂਡ ’ਤੇ ਹੈ। ਉਨ੍ਹਾਂ ਦੱਸਿਆ ਕਿ ਚੜ੍ਹਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਹੀ ਉਕਤ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲੀਸ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ਼ ਚਿੰਕੀ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚਿੰਕੀ ਪਿਛਲੇ 5-7 ਸਾਲਾਂ ਤੋਂ ਕੈਨੇਡਾ ਵਿੱਚ ਬੈਠੇ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ’ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜ੍ਹਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜ੍ਹਤ ਸਿੰਘ ਨੇ ਪੁੱਛਗਿੱਛ ਦੌਰਾਨ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ। ਉਨ੍ਹਾਂ ਦੱਸਿਆ ਕਿ ਚੜ੍ਹਤ ਦੇ ਇੱਕ ਹੋਰ ਸਾਥੀ ਜਿਸ ਦੀ ਪਛਾਣ ਸੁਨੀਲ ਉਰਫ਼ ਕਾਲਾ ਵਜੋਂ ਹੋਈ ਹੈ, ਉਸ ਨੇ ਚੜ੍ਹਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ਼ ਰੂਪ ਦੇ ਕਹਿਣ ’ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੂਪਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਗਰੂਪ ਰੂਪ ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਮੁਲਜ਼ਮ ਚੜ੍ਹਤ ਸਿੰਘ ਜੋ ਪੈਸ਼ੇਵਰ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ-ਏ-ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਣਾਉਣੇ ਅਪਰਾਧਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਵਿੱਚ ਜਾ ਕੇ ਵਸੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਰਾਹੀਂ ਪਾਕਿਸਤਾਨ ਦੀ ਆਈਐੱਸਆਈ ਏਜੰਸੀ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰਪੀਜੀ ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੌਰਾਨ ਚੜ੍ਹਤ ਸਿੰਘ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸ਼ਾਨ ਕੁੱਲਾ ਅਤੇ ਹੋਰਾਂ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸ ਦਾ ਉਦੇਸ਼ ਪੰਜਾਬ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …