Share on Facebook Share on Twitter Share on Google+ Share on Pinterest Share on Linkedin ਬਲਵੰਤ ਸਿੰਘ ਰਾਮੂਵਾਲੀਆ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਪੰਜਾਬੀ ਭਾਸ਼ਾ, ਕਿਸਾਨੀ ਮਸਲੇ ਤੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਤੇ ਸਿੱਖ ਸਮਾਜ ਬਾਰੇ ਕੀਤੀ ਚਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ: ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਦੋਵਾਂ ਆਗੂਆਂ ਨੇ ਭਾਰਤੀ ਅਤੇ ਵਿਸ਼ਵ ਪੰਜਾਬੀ ਭਾਈਚਾਰੇ ਨਾਲ ਸਬੰਧਤ ਕੁਝ ਅਹਿਮ ਮਸਲਿਆਂ ਉੱਤੇ ਖੁੱਲ੍ਹ ਕੇ ਲੰਮੀ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਸ੍ਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਂਦਾ ਕਿ ਭਾਰਤ ਸਣੇ ਵਿਸ਼ਵ ਭਰ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਦੇਸ਼ ਪ੍ਰਤੀ ਫਿਕਰਮੰਦੀ ਨਿਭਾਉਂਦਿਆਂ ਆਪਣੀਆਂ ਪਰੰਪਰਾਵਾਂ ਉੱਤੇ ਦ੍ਰਿੜ੍ਹਤਾ ਨਾਲ ਕਾਇਮ ਹੈ। ਰਾਮੂਵਾਲੀਆ ਨੇ ਪੰਜਾਬੀ ਭਾਸ਼ਾ, ਕਿਸਾਨੀ ਸਮੱਸਿਆਵਾਂ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਅਤੇ ਸਿੱਖ ਸਮਾਜ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਵਿਸ਼ਾ ਵੀ ਉਪ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਂਦਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਕਈ ਸਦੀਆਂ ਤੋਂ ਦੇਸ਼ ਸੇਵਾ ਦੇ ਸ਼ਾਨਦਾਰ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਪੰਜਾਬ ਉੱਤੇ ਮਾਣ ਰਿਹਾ ਹੈ ਅਤੇ ਰਹੇਗਾ। ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਉਹ ਜਲਦੀ ਹੀ ਉਪ ਰਾਸ਼ਟਰਪਤੀ ਨਾਲ ਦੁਬਾਰਾ ਮੁਲਾਕਾਤ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ