ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਦੇਸ਼ ਕੌਮ ਤੇ ਧਰਮ ਬਚਾਉਣ ਖ਼ਾਤਰ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ।
ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ।

ਇਸ ਮੌਕੇ ਸੰਤ ਬਾਬਾ ਹਰਜਿੰਦਰ ਸਿੰਘ ਜਲੰਧਰ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ (ਯੂਐੱਸਏ), ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਤੇਜਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਸਾਰਾ ਦਿਨ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…